ESI ਹਸਪਤਾਲ ''ਚ ਤਾਇਨਾਤ ਮੁਲਾਜ਼ਮ ਨੂੰ ਵਿਜੀਲੈਂਸ ਬਿਊਰੋ ਨੇ ਸਾਥੀ ਸਣੇ ਕੀਤਾ ਕਾਬੂ, ਪੜ੍ਹੋ ਪੂਰਾ ਮਾਮਲਾ

05/30/2024 3:54:27 PM

ਲੁਧਿਆਣਾ (ਜ.ਬ.)- ਈ. ਐੱਸ. ਆਈ. ਸੀ. ਹਸਪਤਾਲ ’ਚ ਲੈਬ ਟੈਕਨੀਸ਼ੀਅਨ ਦੀ ਨੌਕਰੀ ਦਿਵਾਉਣ ਦੇ ਨਾਂ ’ਤੇ ਰਿਸ਼ਵਤ ਲੈਂਦੇ ਹੋਏ 2 ਵਿਅਕਤੀਆਂ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ ਟ੍ਰੈਪ ਲਗਾ ਕੇ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮਾਂ ਤੋਂ ਰਿਸ਼ਵਤ ਦੇ ਰੂਪ ’ਚ ਲਈ 25 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕਰ ਲਈ। ਪੁਲਸ ਨੇ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7-ਏ ਅਤੇ ਆਈ. ਪੀ. ਸੀ. ਦੀ 120-ਬੀ ਤਹਿਤ ਪਰਚਾ ਦਰਜ ਕੀਤਾ ਹੈ।

ਪੁਲਸ ਨੇ ਮੁਲਜ਼ਮਾਂ ਦੀ ਪਛਾਣ ਈ. ਐੈੱਸ. ਆਈ. ਸੀ. ਵਿਚ ਤਾਇਨਾਤ ਸੁਖਬੀਰ ਸਿੰਘ ਅਤੇ ਉਸ ਦੇ ਸਾਥੀ ਨਵਨੀਤ ਕੁਮਾਰ ਵਜੋਂ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਵੀਰਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰਨਾਂ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਈ. ਐੱਸ. ਆਈ. ਸੀ. ਹਸਪਤਾਲ, ਲੁਧਿਆਣਾ ’ਚ ਤਾਇਨਾਤ ਸੁਖਬੀਰ ਸਿੰਘ ਅਤੇ ਉਸ ਦੇ ਸਾਥੀ ਨਵਨੀਤ ਕੁਮਾਰ, ਨਿਵਾਸੀ ਗੁਰੂ ਅਰਜਨ ਦੇਵ ਨਗਰ, ਲੁਧਿਆਣਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - 'ਆਪ' MLA ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਪੋਸਟ ਪਾਉਣ ਵਾਲੇ ਨੌਜਵਾਨ ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਮਾਮਲਾ ਦਰਜ

ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖਿਲਾਫ ਪਿੰਡ ਫੁੱਲਾਂਵਾਲ ਦੇ ਰਹਿਣ ਵਾਲੇ ਦਿਨੇਸ਼ ਕੁਮਾਰ ਦੀ ਸ਼ਿਕਾਇਤ ’ਤੇ ਜਾਂਚ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰ ਕੇ ਦੱਸਿਆ ਕਿ ਉਸ ਨੂੰ ਪਤਾ ਲੱਗਾ ਸੀ ਕਿ ਭਾਰਤ ਨਗਰ ਚੌਕ ਸਥਿਤ ਈ. ਐੱਸ. ਆਈ. ਸੀ. ਹਸਪਤਾਲ ’ਚ ਠੇਕੇ ਦੇ ਆਧਾਰ ’ਤੇ ਲੈਬਾਰਟਰੀ ਟੈਕਨੀਸ਼ੀਅਨ ਦੇ ਅਹੁਦੇ ਭਰੇ ਜਾਣੇ ਹਨ। ਇਸ ਸਬੰਧੀ ਉਹ ਈ. ਐੱਸ. ਆਈ. ਸੀ. ਹਸਪਤਾਲ ਦੀ ਐੱਚ. ਆਰ. ਸ਼ਾਖਾ ਦੇ ਸੁਖਬੀਰ ਸਿੰਘ ਨੂੰ ਮਿਲਿਆ, ਜਿਸ ਨੇ ਉਸ ਨੂੰ ਆਪਣੇ ਵ੍ਹਟਸਐੱਪ ਨੰਬਰ ’ਤੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ ਭੇਜਣ ਲਈ ਕਿਹਾ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਕੁਝ ਦਿਨਾਂ ਬਾਅਦ ਕਿਸੇ ਅਣਜਾਣੇ ਵਿਅਕਤੀ ਨੇ ਉਸ ਨੂੰ ਸਮਰਾਲਾ ਚੌਕ, ਲੁਧਿਆਣਾ ’ਚ ਮਿਲਣ ਲਈ ਬੁਲਾਇਆ, ਜਿਸ ਨੇ ਉਸ ਨੂੰ ਦੱਸਿਆ ਕਿ ਉਕਤ ਸੁਖਬੀਰ ਸਿੰਘ ਨੇ ਹਸਪਤਾਲ ’ਚ ਨੌਕਰੀ ਦਿਵਾਉਣ ਲਈ 1,10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਨੇ ਵੀ ਉਸ ਨੂੰ ਕੰਮ ਕਰਵਾਉਣ ਲਈ 1,00,000 ਰੁਪਏ ਦਾ ਪ੍ਰਬੰਧ ਕਰਨ ਦੀ ਗੱਲ ਕਹੀ ਅਤੇ ਪਹਿਲੀ ਕਿਸ਼ਤ 25000 ਰੁਪਏ ਦੇਣ ਲਈ ਕਿਹਾ। ਬਿਊਰੋ ਦੀ ਟੀਮ ਨੇ ਜਾਂਚ ਤੋਂ ਬਾਅਦ ਟ੍ਰੈਪ ਲਗਾ ਕੇ ਮੁਲਾਜ਼ਮ ਸੁਖਬੀਰ ਸਿੰਘ ਨੂੰ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਕਾਰਵਾਈ ਕਰਦੇ ਹੋਏ ਟੀਮ ਨੇ ਮੁਲਜ਼ਮ ਦੇ ਦੂਜੇ ਸਾਥੀ ਨਵਨੀਤ ਕੁਮਾਰ ਨੂੰ ਵੀ ਸਮਰਾਲਾ ਚੌਕ, ਲੁਧਿਆਣਾ ਤੋਂ ਗ੍ਰਿਫ਼ਤਾਰ ਕਰ ਲਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News