ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ''ਚ ਕਰਵਾਏ ਲੇਖ ਰਚਨਾ ਮੁਕਾਬਲੇ
Wednesday, Apr 16, 2025 - 10:02 AM (IST)

ਅੰਮ੍ਰਿਤਸਰ (ਸਰਬਜੀਤ) : ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵੱਲੋਂ ਲੇਖ ਰਚਨਾ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।
ਇਹ ਵੀ ਪੜ੍ਹੋ : ਜਥੇਦਾਰ ਬਾਬਾ ਟੇਕ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ
ਇਸ ਦੌਰਾਨ ਸੰਬੋਧਨ ਕਰਦਿਆਂ ਵਿਭਾਗ ਮੁਖੀ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਲੇਖ ਰਚਨਾ ਦਾ ਵਿਸ਼ਾ “ਕੀ ਜੰਗਾਂ ਮਨੁੱਖਾਂ ਲਈ ਜ਼ਰੂਰੀ ਹਨ'' ਅਤੇ ਮਾਂ ਬੋਲੀ ਵਿਚਾਰਾਂ ਦੇ ਪ੍ਰਗਟਾਵੇ ਦਾ ਸਭ ਤੋਂ ਵਧੀਆ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਵਿੱਚ ਲਿਖਣ ਦੀ ਪ੍ਰਤਿਭਾ ਵਿੱਚ ਵਾਧਾ ਹੁੰਦਾ ਹੈ। ਇਸ ਮੌਕੇ ਡਾ. ਕੁਲਵਿੰਦਰ ਸਿੰਘ ਨੇ ਅੰਗਰੇਜ਼ੀ ਵਿਭਾਗ ਦੇ ਸਟਾਫ ਨੂੰ ਅਜਿਹੇ ਮੁਕਾਬਲੇ ਕਰਵਾਉਣ 'ਤੇ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਕਿਸੇ ਵੀ ਵਿਸ਼ੇ ਨਾਲ ਸਬੰਧਤ ਆਪਣੇ ਵਿਚਾਰ ਪ੍ਰਗਟ ਕਰਨ ਲਈ ਸਹਾਈ ਹੁੰਦੇ ਹਨ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਵਿੱਚ ਵਿਦਿਆਰਥੀਆਂ ਨੂੰ ਹੋਰ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
ਆਖਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਪ੍ਰੋ. ਅਮਨਦੀਪ ਕੌਰ ਬਾਵਾ ਅਤੇ ਪ੍ਰੋ. ਲਖਵਿੰਦਰ ਕੌਰ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8