ਪੰਜਾਬ ''ਚ 105 ਨਾਨਕ ਬਗੀਚੀਆਂ ਤੇ 25 ਪਵਿੱਤਰ ਵਣ ਸਥਾਪਿਤ ਕੀਤੇ

Wednesday, Jun 26, 2024 - 04:43 PM (IST)

ਪੰਜਾਬ ''ਚ 105 ਨਾਨਕ ਬਗੀਚੀਆਂ ਤੇ 25 ਪਵਿੱਤਰ ਵਣ ਸਥਾਪਿਤ ਕੀਤੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਰਹਿਨੁਮਾਈ ਹੇਠ ਇਸ ਦਿਸ਼ਾ 'ਚ ਸ਼ਲਾਘਾਯੋਗ ਕੰਮ ਕੀਤਾ ਹੈ।  
ਸਾਲ 2023-24 ਦੌਰਾਨ ਵਿਭਾਗ ਨੇ 5740 ਹੈਕਟੇਅਰ ਰਕਬੇ 'ਤੇ ਵੱਖ-ਵੱਖ ਸਕੀਮਾਂ ਤਹਿਤ 44 ਲੱਖ ਬੂਟੇ ਲਗਾਏ ਹਨ। ਇਸ ਤੋਂ ਇਲਾਵਾ ਵਿਭਾਗ ਪੰਜਾਬ ਹਰਿਆਵਲ ਲਹਿਰ ਅਧੀਨ ਸੂਬੇ ਦੇ ਕਰੀਬ 44 ਲੱਖ ਟਿਊਬਵੈੱਲਾਂ 'ਤੇ ਪ੍ਰਤੀ ਟਿਊਬਵੈੱਲ ਘੱਟੋ-ਘੱਟ 3 ਬੂਟੇ ਲਗਾਉਣ ਲਈ ਯਤਨਸ਼ੀਲ ਹੈ।

ਦੱਸਣਯੋਗ ਹੈ ਕਿ ਮੌਜੂਦਾ ਸਾਲ ਦੌਰਾਨ 4.60 ਲੱਖ ਟਿਊਬਵੈੱਲਾਂ 'ਤੇ 8.31 ਲੱਖ ਬੂਟੇ ਲਗਾਏ ਗਏ ਹਨ। ਪੰਜਾਬ ਦੇ ਹਰਿਆਲੀ ਮਿਸ਼ਨ ਅਧੀਨ ਇਸ ਸਾਲ 105 ਨਾਨਕ ਬਗੀਚੀਆਂ ਅਤੇ 25 ਪਵਿੱਤਰ ਵਣ ਸਥਾਪਿਤ ਕਰਨ ਦਾ ਕੰਮ ਪੂਰੀ ਤਰ੍ਹਾਂ ਮੁਕੰਮਲ ਹੋ ਚੁੱਕਿਆ ਹੈ। ਸਟੇਟ ਅਥਾਰਟੀ ਕੈਂਪਾ ਸਕੀਮ ਤਹਿਤ ਮੁਲਾਜ਼ਮਾਂ ਖ਼ਾਸ ਕਰਕੇ ਔਰਤਾਂ ਲਈ ਸਵੱਛਤਾ ਨੂੰ ਯਕੀਨੀ ਬਣਾਉਣ ਲਈ 3 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਨਰਸਰੀਆਂ 'ਚ 100 ਪਖ਼ਾਨਿਆਂ ਦੀ ਉਸਾਰੀ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024-25 ਦੌਰਾਨ 45 ਹੋਰ ਪਖ਼ਾਨੇ ਤਿਆਰ ਹੋ ਜਾਣਗੇ।
 


author

Babita

Content Editor

Related News