ਪੰਜਾਬ ਦੇ 8 ਜ਼ਿਲ੍ਹਿਆਂ ''ਚ ਈ. ਟੀ. ਟੀ. ਭਰਤੀ ਪ੍ਰੀਖਿਆ ਸੁਚਾਰੂ ਰੂਪ ਨਾਲ ਸੰਪੰਨ
Sunday, Nov 29, 2020 - 05:20 PM (IST)
ਲੁਧਿਆਣਾ (ਵਿੱਕੀ) : ਸਿੱਖਿਆ ਮਹਿਕਮੇ ਦੇ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ ਈ. ਟੀ. ਟੀ. ਭਰਤੀ ਪ੍ਰੀਖਿਆ ਦਾ 8 ਜ਼ਿਲ੍ਹਿਆਂ ਦੇ 116 ਪ੍ਰੀਖਿਆ ਕੇਂਦਰਾਂ 'ਤੇ ਯੋਗ ਅਤੇ ਪੁਖਤਾ ਪ੍ਰਬੰਧਾਂ ਨਾਲ ਸਫ਼ਲਤਾ ਪੂਰਵਕ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਰਨੈਲ ਸਿੰਘ ਸਹਾਇਕ ਡਾਇਰੈਕਟਰ ਭਰਤੀ ਬੋਰਡ ਨੇ ਦੱਸਿਆ ਕਿ ਸਮੂਹ ਸਿੱਖਿਆ ਕੇਂਦਰਾਂ 'ਤੇ ਸਿਹਤ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਸਰਕਾਰ ਵੱਲੋਂ ਕੋਵਿਡ ਸਬੰਧੀ ਜਾਰੀ ਹਦਾਇਤਾਂ ਅਨੁਸਾਰ ਕੀਤੇ ਗਏ ਪੁਖਤਾ ਪ੍ਰਬੰਧਾਂ ਨਾਲ ਪ੍ਰੀਖਿਆ ਪ੍ਰਕਿਰਿਆ ਦਾ ਸਫ਼ਲ ਆਯੋਜਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਟਿਆਲਾ ਤੋਂ ਵੱਡੀ ਖ਼ਬਰ : ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਫ਼ੌਜੀ ਦੀ ਪਤਨੀ ਦਾ ਕਤਲ
ਉਨ੍ਹਾਂ ਕਿਹਾ ਕਿ ਸੰਗਰੂਰ ਅਤੇ ਲੁਧਿਆਣਾ ਜ਼ਿਲ੍ਹੇ 'ਚ ਇੱਕ-ਇੱਕ ਇੰਮਪਰਸੋਨੇਸ਼ਨ ਦਾ ਕੇਸ ਸਾਹਮਣੇ ਆਇਆ ਹੈ, ਜਿਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕਰ ਦਿੱਤੀ ਗਈ ਹੈ। ਸਕੱਤਰ ਸਕੂਲ ਸਿੱਖਿਆ ਨੇ ਸਮੂਹ ਸਿੱਖਿਆ ਅਧਿਕਾਰੀਆਂ, ਮੁਲਾਜ਼ਮਾਂ ਨੂੰ ਈ. ਟੀ. ਟੀ. ਭਰਤੀ ਪ੍ਰੀਖਿਆ ਦੇ ਸਫ਼ਲ ਆਯੋਜਨ 'ਤੇ ਵਧਾਈ ਦਿੰਦਿਆਂ ਕਿਹਾ ਕਿ ਮਹਿਕਮੇ ਵੱਲੋਂ ਪਹਿਲਾਂ ਵੀ ਅਜਿਹੀਆਂ ਸਫ਼ਲ ਪ੍ਰੀਖਿਆਵਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ ਇਹ ਇੱਕ ਹੌਰ ਮੌਕਾ ਹੈ, ਜਿੱਥੇ ਸਿੱਖਿਆ ਮਹਿਕਮੇ ਦੇ ਹਰ ਅਧਿਕਾਰੀ ਅਤੇ ਮੁਲਾਜ਼ਮ ਨੇ ਬਹੁਤ ਹੀ ਜ਼ਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਈ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਇਮਪਰਸੋਨੇਸ਼ਨ ਦੇ ਕੇਸ ਸਾਹਮਣੇ ਆਏ ਹਨ, ਉਨ੍ਹਾਂ ਦੀ ਪਾਤਰਤਾ ਸਬੰਧਿਤ ਪੋਸਟਾਂ ਲਈ ਤਾਂ ਰੱਦ ਕੀਤੀ ਹੀ ਜਾਵੇਗੀ, ਨਾਲ ਹੀ ਭਵਿੱਖ 'ਚ ਉਨ੍ਹਾਂ ਨੂੰ ਮਹਿਕਮੇ ਦੀਆਂ ਪੋਸਟਾਂ ਲਈ ਵੀ ਬਲੈਕ ਲਿਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਕਲ ਅਤੇ ਇਮਪਰਸੋਨੇਸ਼ਨ ਜਿਹੇ ਕੇਸਾਂ 'ਚ ਸਿੱਖਿਆ ਮਹਿਕਮੇ ਨੇ ਪਹਿਲਾਂ ਵੀ ਸਖ਼ਤੀ ਵਰਤੀ ਹੈ ਅਤੇ ਭਵਿੱਖ 'ਚ ਵੀ ਵਰਤਦਾ ਰਹੇਗਾ।
ਇਹ ਵੀ ਪੜ੍ਹੋ : ਆਟੋ ਚਾਲਕ ਨੇ ਮੰਦਬੁੱਧੀ ਜਨਾਨੀ ਨਾਲ ਕੀਤੀ ਦਰਿੰਦਗੀ, ਹਵਸ ਮਿਟਾਉਣ ਮਗਰੋਂ ਸੜਕ 'ਤੇ ਛੱਡਿਆ
ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਕੇਂਦਰਾਂ 'ਚ ਉਡਣ ਦਸਤਿਆਂ ਨੇ ਦੌਰਾ ਕੀਤਾ। ਇਸ ਮੌਕੇ ਸੰਗਰੂਰ ਦੇ ਮਾਤਾ ਗੁਜ਼ਰੀ ਕਾਲਜ ਆਫ਼ ਐਜੂਕੇਸ਼ਨ ਬਡਰੁੱਖਾਂ (ਸੰਗਰੂਰ) 'ਚ ਇੱਕ ਇਮਪਰਸੋਨੇਸ਼ਨ ਅਤੇ ਲੁਧਿਆਣਾ 'ਚ ਮੈਰੀਟੋਰੀਅਸ ਸਕੂਲ 'ਚ ਵੀ ਇੱਕ ਇਮਪਰਸੋਨੇਸ਼ਨ ਕੇਸ ਕਾਬੂ ਕਰਕੇ ਸਬੰਧਿਤ ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ।