ਈ. ਟੀ. ਟੀ. ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਪਾਇਆ ਸਟੇਟਸ

Saturday, Nov 04, 2023 - 06:19 PM (IST)

ਈ. ਟੀ. ਟੀ. ਦੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਸੋਸ਼ਲ ਮੀਡੀਆ ’ਤੇ ਪਾਇਆ ਸਟੇਟਸ

ਫਾਜ਼ਿਲਕਾ/ਅਬੋਹਰ (ਸੁਨੀਲ ਨਾਗਪਾਲ) : ਪਿੰਡ ਅਮਰਪੁਰਾ ਦੇ ਵਸਨੀਕ ਅਤੇ ਈ. ਟੀ. ਟੀ. ਦੇ ਵਿਦਿਆਰਥੀ ਨੇ ਆਰਥਿਕ ਤੰਗੀ ਕਾਰਨ ਬੀਤੀ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਥਾਣਾ ਬਹਾਵਾਲਾ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਮ੍ਰਿਤਕ ਦੀਆਂ ਚਾਰ ਭੈਣਾਂ ਅਤੇ ਇਕ ਵੱਡਾ ਭਰਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਸੁਰਿੰਦਰ ਈ.ਟੀ.ਟੀ ਕਰਨ ਦੇ ਨਾਲ-ਨਾਲ ਦੰਦਾਂ ਦੀ ਦੁਕਾਨ ’ਤੇ ਕੰਮ ਕਰਦਾ ਸੀ ਤਾਂ ਜੋ ਉਹ ਆਪਣੀ ਪੜ੍ਹਾਈ ਦੀ ਫੀਸ ਭਰ ਸਕੇ ਪਰ ਪਿਛਲੇ ਕੁਝ ਸਮੇਂ ਤੋਂ ਆਰਥਿਕ ਤੰਗੀ ਕਾਰਨ ਫੀਸ ਨਾ ਭਰ ਸਕਣ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। 

ਇਹ ਵੀ ਪੜ੍ਹੋ : ਪੰਜਾਬ ’ਚ ਦਿਲ ਵਲੂੰਧਰਣ ਵਾਲੀ ਘਟਨਾ, ਇੱਕੋ ਪਰਿਵਾਰ ਦੇ ਚਾਰ ਜੀਆਂ ਨੇ ਭਾਖੜਾ ਨਹਿਰ ’ਚ ਮਾਰੀਆਂ ਛਾਲਾਂ

ਇਸ ਤੋਂ ਬਾਅਦ ਉਸ ਨੇ ਸੋਸ਼ਲ ਮੀਡੀਆ ’ਤੇ ਸਟੇਟਸ ਪਾ ਦਿੱਤਾ ਸੀ ਕਿ ਉਹ ਪ੍ਰੇਸ਼ਾਨ ਹੈ ਅਤੇ ਹੁਣ ਇਸ ਦੁਨੀਆ ’ਚ ਨਹੀਂ ਰਹਿਣਾ ਚਾਹੁੰਦਾ। ਇਸ ਤੋਂ ਬਾਅਦ ਉਹ ਖਾਣਾ ਖਾ ਕੇ ਘਰੋਂ ਚਲਾ ਗਿਆ ਅਤੇ ਵਾਪਸ ਨਹੀਂ ਆਇਆ। ਸਵੇਰੇ ਪਿੰਡ ਦੇ ਵਾਟਰ ਵਰਕਸ ਕਰਮਚਾਰੀ ਨੇ ਵਾਟਰ ਵਰਕਸ ਦੀ ਟੈਂਕੀ ’ਤੇ ਉਸ ਦੀ ਲਾਸ਼ ਨੂੰ ਫਾਹੇ ਨਾਲ ਲਟਕਦੀ ਦੇਖ ਕੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਬਹਾਵਾਲਾ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ। 

ਇਹ ਵੀ ਪੜ੍ਹੋ : ਬਠਿੰਡਾ ’ਚ ਹੋਏ ਢਾਬਾ ਮਾਲਕ ਦੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਜਾਂਚ ’ਚ ਸਾਹਮਣੇ ਆਈ ਹੈਰਾਨ ਕਰਨ ਵਾਲੀ ਗੱਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News