ਉਦਘਾਟਨ ਦੌਰਾਨ ਈ. ਟੀ. ਟੀ. ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦਾ ਵਿਰੋਧ, ਹਿਰਾਸਤ ’ਚ ਲਏ ਪ੍ਰਦਰਸ਼ਨਕਾਰੀ
Thursday, Mar 25, 2021 - 03:11 PM (IST)
ਭਵਾਨੀਗੜ੍ਹ (ਵਿਕਾਸ) : ਭਵਾਨੀਗੜ੍ਹ ਵਿਖੇ ਸਿੱਖਿਆ ਮੰਤਰੀ ਵਿਜੈਇੰਦਰ ਸਿਗਲਾ ਦੇ ਚਲਦੇ ਪ੍ਰੋਗਰਾਮ 'ਚ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵੱਲੋਂ ਹੰਗਾਮਾ ਕੀਤਾ ਗਿਆ। ਸਿੱਖਿਆ ਮੰਤਰੀ ਅੱਜ ਬਾਲਦ ਕੋਠੀ ਵਿਖੇ ਸ਼ਹਿਰ ਦੇ ਨਵੇਂ ਤਹਿਸੀਲ ਕੰਪਲੈਕਸ ਦੀ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਰੱਖਣ ਪੁੱਜੇ ਹਨ। ਸਮਾਗਮ ਦੌਰਾਨ ਜਿਵੇਂ ਹੀ ਸਿੱਖਿਆ ਮੰਤਰੀ ਸੰਬੋਧਨ ਕਰਨ ਲੱਗੇ ਤਾਂ ਪੰਡਾਲ 'ਚ ਪਹਿਲਾਂ ਤੋਂ ਵਿਰੋਧ ਲਈ ਪਹੁੰਚੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕਰਦਿਆਂ "ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਮੁਰਦਾਬਾਦ" ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।
ਇਹ ਵੀ ਪੜ੍ਹੋ : ਸਰਕਾਰੋ! ਜੇ ਭਗਤ ਸਿੰਘ ਫਾਂਸੀ ਦਾ ਰੱਸਾ ਚੁੰਮ ਸਕਦਾ ਤਾਂ ਅਸੈਂਬਲੀ ’ਚ ਬੰਬ ਵੀ ਸੁੱਟ ਸਕਦਾ : ਰਵਨੀਤ ਬਿੱਟੂ
ਜਿਸ ਤੋਂ ਬਾਅਦ ਪੰਡਾਲ 'ਚ ਹਲਚਲ ਮੱਚ ਗਈ। ਮੌਕੇ ਤੋਂ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਮੰਤਰੀ ਦੇ ਸੁਰੱਖਿਆ ਕਰਮੀਆਂ ਅਤੇ ਪੁਲਸ ਮੁਲਾਜ਼ਮਾਂ ਨੇ ਘਸੀਟ ਕੇ ਪੰਡਾਲ ਤੋਂ ਬਾਹਰ ਕੱਢਿਆ, ਜਿਨ੍ਹਾਂ ਨੂੰ ਲਿਜਾ ਕੇ ਭਵਾਨੀਗੜ੍ਹ ਪੁਲਸ ਨੇ ਥਾਣੇ ਬੰਦ ਕਰ ਦਿੱਤਾ।
ਇਹ ਵੀ ਪੜ੍ਹੋ : ਪ੍ਰਾਈਵੇਟ ਸਕੂਲਾਂ ਨੂੰ ਪੰਜਾਬ ਸਰਕਾਰ ਦਾ ਝਟਕਾ, ਜਾਰੀ ਕੀਤੇ ਨਵੇਂ ਹੁਕਮ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ