ਪੰਜਾਬ 'ਚ ਵੱਧ ਰਹੀ ਇਲੈਕਟ੍ਰਿਕ ਵਾਹਨਾਂ ਦੀ ਵਿਕਰੀ, ਮਿਲ ਰਹੀ ਮੁਫ਼ਤ RC ਦੀ ਸਹੂਲਤ ਪਰ...

07/26/2023 12:02:24 PM

ਚੰਡੀਗੜ੍ਹ : ਪੰਜਾਬ 'ਚ ਇਲੈਕਟ੍ਰਿਕ ਵਾਹਨ ਪਾਲਿਸੀ (ਈ. ਵੀ.) ਨੂੰ ਫਰਵਰੀ ਮਹੀਨੇ ਤੋਂ ਹੀ ਲਾਗੂ ਕਰ ਦਿੱਤਾ ਹੈ। ਇਸ ਤੋਂ ਬਾਅਦ ਸੂਬੇ 'ਚ ਈ. ਵੀ. ਵਾਹਨਾਂ ਦੀ ਪੁੱਛਗਿੱਛ ਅਤੇ ਵਿਕਰੀ ਲਗਾਤਾਰ ਵੱਧ ਰਹੀ ਹੈ ਅਤੇ ਡੀਲਰਾਂ ਵਲੋਂ ਈ. ਵੀ. ਵਾਹਨ ਖ਼ਰੀਦਣ ਵਾਲਿਆਂ ਨੂੰ ਮੁਫ਼ਤ ਆਰ. ਸੀ. ਦੀ ਸਹੂਲਤ ਤਾਂ ਦਿੱਤੀ ਜਾ ਰਹੀ ਹੈ ਪਰ ਹੋਰ ਕਿਸੇ ਤਰ੍ਹਾਂ ਦਾ ਲਾਭ ਗਾਹਕਾਂ ਨੂੰ ਨਹੀਂ ਮਿਲ ਰਿਹਾ ਹੈ ਕਿਉਂਕਿ ਸਰਕਾਰ ਨੇ ਈ. ਵੀ. ਵਾਹਨ ਖ਼ਰੀਦਣ ਸਬੰਧੀ ਇੰਸੈਂਟਿਵ ਦੇਣ ਦੀ ਗੱਲ ਕਹੀ ਸੀ।

ਇਹ ਵੀ ਪੜ੍ਹੋ : ਘਰੋਂ ਨਿਕਲ ਰਹੇ ਹੋ ਤਾਂ ਛਤਰੀ ਜ਼ਰੂਰ ਲੈ ਲਓ, ਪੰਜਾਬ 'ਚ ਅੱਜ ਹੈ ਭਾਰੀ ਮੀਂਹ ਦਾ ਅਲਰਟ

ਮੋਹਾਲੀ ਦੇ ਡੀਲਰਾਂ ਦਾ ਕਹਿਣਾ ਹੈ ਕਿ ਉਹ ਗਾਹਕਾਂ ਨੂੰ ਫਰੀ ਆਰ. ਸੀ. ਬਣਵਾ ਕੇ ਦੇ ਰਹੇ ਹਨ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸਬਸਿਡੀ ਨਹੀਂ ਦਿੱਤੀ ਜਾ ਰਹੀ ਹੈ, ਜਿਸ ਦਾ ਐਲਾਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਹਵਸ ਦੇ ਭੁੱਖੇ ਨੇ ਧਮਕੀ ਦੇ ਕੇ ਅੱਧੀ ਰਾਤੀਂ ਘਰ ਬੁਲਾਈ ਕੁੜੀ, ਫਿਰ ਕੀਤੀਆਂ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ ਪਾਰ

ਇਸ ਬਾਰੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਇਸ ਬਾਰੇ ਮੀਟਿੰਗ ਰੱਖੀ ਗਈ ਹੈ ਅਤੇ ਇਸ ਸਬੰਧੀ ਫੰਡ ਵੀ ਜਲਦ ਹਾਸਲ ਕੀਤੇ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਵਿੱਤ ਵਿਭਾਗ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਅਸੀਂ ਸਾਰੇ ਗਾਹਕਾਂ ਨੂੰ ਇੰਸੈਂਟਿਵ ਅਤੇ ਸਬਸਿਡੀ ਦੇਵਾਂਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita