11 ਦਿਨ ਬੀਤ ਜਾਣ ਤੋਂ ਬਾਅਦ ਵੀ 53 ਲੱਖ ਦੀ ਧੋਖਾਦੇਹੀ ਕਰਨ ਵਾਲਾ ਮੁਲਜ਼ਮ ਪੁਲਸ ਗ੍ਰਿਫਤ ਤੋਂ ਬਾਹਰ

Sunday, Mar 08, 2026 - 11:34 AM (IST)

11 ਦਿਨ ਬੀਤ ਜਾਣ ਤੋਂ ਬਾਅਦ ਵੀ 53 ਲੱਖ ਦੀ ਧੋਖਾਦੇਹੀ ਕਰਨ ਵਾਲਾ ਮੁਲਜ਼ਮ ਪੁਲਸ ਗ੍ਰਿਫਤ ਤੋਂ ਬਾਹਰ

ਲੁਧਿਆਣਾ (ਅਨਿਲ) : ਥਾਣਾ ਜੋਧੇਵਾਲ ਦੀ ਪੁਲਸ ਨੇ 25 ਫਰਵਰੀ 2026 ਨੂੰ 53 ਲੱਖ ਰੁਪਏ ਦੀ ਧੋਖਾਦੇਹੀ ਕਰਨ ਵਾਲੇ ਮੁਲਜ਼ਮ ਖਿਲਾਫ ਕੇਸ ਦਰਜ ਕੀਤਾ ਸੀ ਪਰ ਅੱਜ 11 ਦਿਨ ਬੀਤ ਜਾਣ ਤੋਂ ਬਾਅਦ ਵੀ ਮੁਲਜ਼ਮ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਸ਼ਿਕਾਇਤਕਰਤਾ ਇੰਦਰਜੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਆਨੰਦਪੁਰੀ ਕਾਲੋਨੀ ਨੇ ਦੱਸਿਆ ਕਿ ਅਭਿਸ਼ੇਕ ਗੁਲਾਟੀ ਪੁੱਤਰ ਅਸ਼ੋਕ ਕੁਮਾਰ ਗੁਲਾਟੀ ਵਾਸੀ ਹੀਰਾ ਸਿੰਘ ਨਗਰ, ਕਾਕੋਵਾਲ ਰੋਡ ਹਾਲ ਵਾਸੀ ਸੁਖਦੇਵ ਨਗਰ ਭਾਮੀਆਂ ਇਸ ਦਾ ਪੂਰਾ ਜਾਣਕਾਰ ਸੀ ਜਿਸ ਨੇ ਉਸ ਨੂੰ ਆਪਣੀਆਂ ਗੱਲਾਂ ਵਿਚ ਲਗਾ ਕੇ ਗੁੰਮਰਾਹ ਕਰਕੇ ਆਪਣੇ ਬਿਜ਼ਨਸ ਵਿਚ ਪਾਰਟਨਰ ਬਣਾਉਣ ਦੇ ਨਾਮ ’ਤੇ 53 ਲੱਖ ਰੁਪਏ ਲਏ ਸਨ ਤਾਂ ਕਿ ਉਸ ਨੂੰ ਆਪਣੇ ਵੱਲੋਂ ਸ਼ੁਰੂ ਕੀਤੇ ਬਿਜ਼ਨਸ ਵਿਚ ਪਾਰਟਨਰ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਬੰਦ ਨਹੀਂ ਹੋਇਆ ਨਿਗਮ ਕਮਿਸ਼ਨਰ ਦੇ ਨਾਂ 'ਤੇ ਠੱਗੀ ਵਾਲਾ ਨੰਬਰ, ਹੁਣ ਸੁਪਰਡੈਂਟ ਨੂੰ ਆਇਆ ਮੈਸੇਜ

ਪਰ ਅਭਿਸ਼ੇਕ ਗੁਲਾਟੀ ਵੱਲੋਂ ਨਾ ਤਾਂ ਉਸ ਨੂੰ ਆਪਣੇ ਬਿਜ਼ਨਸ ਪਾਰਟਨਰ ਬਣਾਇਆ ਗਿਆ ਤੇ ਨਾ ਹੀ ਉਸ ਦੇ ਦਿੱਤੇ 53 ਲੱਖ ਰੁਪਏ ਦੀ ਰਕਮ ਉਸ ਨੂੰ ਵਾਪਸ ਕੀਤੀ, ਜਿਸ ਤੋਂ ਬਾਅਦ ਉਸ ਨੇ ਆਪਣੇ ਨਾਲ ਹੋਈ ਧੋਖਾਦੇਹੀ ਦੀ ਸ਼ਿਕਾਇਤ ਪੁਲਸ ਕਮਿਸ਼ਨਰ ਨੂੰ ਕੀਤੀ ਤੇ ਉਕਤ ਮਾਮਲੇ ’ਤੇ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਜਾਂਚ ਕਰਨ ਤੋਂ ਬਾਅਦ ਅਭਿਸ਼ੇਕ ਗੁਲਾਟੀ ਦੇ ਖਿਲਾਫ ਥਾਣਾ ਜੋਧੇਵਾਲ ਦੀ ਪੁਲਸ ਨੂੰ ਧੋਖਾਦੇਹੀ ਦਾ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ। ਇਸ ਤੋਂ ਬਾਅਦ ਪੁਲਸ ਨੇ ਉਕਤ ਮਾਮਲੇ ’ਤੇ ਤੁਰੰਤ ਕਾਰਵਾਈ ਕਰਦੇ ਮੁਲਜ਼ਮ ਅਭਿਸ਼ੇਕ ਗੁਲਾਟੀ ਦੇ ਖਿਲਾਫ ਧੋਖਾਦੇਹੀ ਕਰਨ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ 25 ਫਰਵਰੀ ਨੂੰ ਮੁਲਜ਼ਮ ਅਭਿਸ਼ੇਕ ਗੁਲਾਟੀ ਖਿਲਾਫ ਕੇਸ ਦਰਜ ਕਰ ਲਿਆ ਗਿਆ ਸੀ ਪਰ ਮੁਲਜ਼ਮ ਅਭਿਸ਼ੇਕ ਗੁਲਾਟੀ ਅਜੇ ਤੱਕ ਪੁਲਸ ਦੀ ਪਕੜ ਤੋਂ ਦੂਰ ਹੈ ਜਿਸ ਨੂੰ ਗ੍ਰਿਫਤਾਰ ਕਰਨ ਲਈ ਉਸ ਦੇ ਟਿਕਾਣਿਆਂ ’ਤੇ ਕਈ ਵਾਰ ਛਾਪੇਮਾਰੀ ਕੀਤੀ ਜਾ ਚੁੱਕੀ ਹੈ। ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ ਤੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਹਾਲ ਦੀ ਘੜੀ ਪੁਲਸ ਵੱਲੋਂ ਮੁਲਜ਼ਮ ਦੀ ਗ੍ਰਿਫਤਾਰੀ ਲਈ ਹਰ ਸੰਭਵ ਯਤਨ ਕੀਤਾ ਜਾ ਰਹਾ ਹੈ ਤਾਂ ਕਿ ਜਲਦ ਤੋਂ ਜਲਦ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News