ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ''ਚ  24 ਘੰਟਿਆਂ ਬਾਅਦ ਵੀ ਪੁਲਸ ਦੇ ਹੱਥ ਖਾਲੀ, ਨਹੀਂ ਹੋਈ ਹਮਲਾਵਰਾਂ ਦੀ ਪਛਾਣ

Wednesday, Mar 16, 2022 - 12:17 AM (IST)

ਸ਼ਾਹਕੋਟ (ਪਾਲੀ)- ਥਾਣਾ ਸਦਰ ਅਧੀਨ ਆਉਂਦੇ ਪਿੰਡ ਮੱਲ੍ਹੀਆਂ ਖੁਰਦ ’ਚ ਇਕ ਚੱਲਦੇ ਕਬੱਡੀ ਟੂਰਨਾਮੈਂਟ ਦੌਰਾਨ ਬੀਤੇ ਦਿਨੀਂ ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਥਾਣਾ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦਾ ਰਹਿਣ ਵਾਲਾ ਸੰਦੀਪ ਨੰਗਲ ਅੰਬੀਆਂ (38) ਪੁੱਤਰ ਸਰਵਨ ਸਿੰਘ ਕਬੱਡੀ ਦਾ ਚਮਕਦਾ ਸਿਤਾਰਾ ਅੰਤਰਰਾਸ਼ਟਰੀ ਖਿਡਾਰੀ ਸੀ। ਪਿੰਡ ਮੱਲ੍ਹੀਆਂ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਕਿ ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਅਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਅੰਨ੍ਹੇਵਾਹ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਹਮਲਾਵਰਾਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਦੇ ਛੱਰੇ ਟੂਰਨਾਮੈਂਟ ਦੇਖ ਰਹੇ 2 ਹੋਰ ਨੌਜਵਾਨਾਂ ਦੇ ਵੀ ਲੱਗੇ, ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਪਰ ਵਾਰਦਾਤ ਨੂੰ 24 ਘੰਟੇ ਬੀਤਣ ਦੇ ਬਾਵਜੂਦ ਵੀ ਪੁਲਸ ਦੇ ਹੱਥ ਖਾਲੀ ਹਨ। ਪੁਲਸ ਹਮਲਾਵਰਾਂ ਦੀ ਪਛਾਣ ਨਹੀਂ ਕਰ ਸਕੀ।

ਇਹ ਵੀ ਪੜ੍ਹੋ : ਯੂਕ੍ਰੇਨ ਨੂੰ ਪਤਾ ਹੈ ਕਿ ਉਹ ਨਾਟੋ 'ਚ ਸ਼ਾਮਲ ਨਹੀਂ ਹੋ ਸਕਦਾ : ਜ਼ੇਲੇਂਸਕੀ

5 ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ 
ਸਦਰ ਥਾਣਾ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ' ਚ ਮ੍ਰਿਤਕ ਦੇ ਭਰਾ ਅੰਗਰੇਜ਼ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਨੰਗਲ ਅੰਬੀਆਂ ਸ਼ਾਹਕੋਟ ਦੇ ਬਿਆਨਾਂ 'ਤੇ 5 ਅਣਪਛਾਤੇ ਹਮਲਾਵਰਾਂ ਖਿਲਾਫ ਥਾਣਾ ਸਦਰ ਨਕੋਦਰ ਵਿਖੇ ਵੱਖ- ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਸਿੱਖ ਕੌਂਸਲ ਆਫ ਸੈਂਟਰਲ ਕੈਲੀਫੋਰਨੀਆ ਵੱਲੋਂ ਯੂਕ੍ਰੇਨ 'ਤੇ ਰੂਸੀ ਫੌਜੀ ਹਮਲੇ ਦੀ ਨਿੰਦਾ

ਪੁਲਸ ਨੂੰ ਮੌਕੇ ਤੋਂ ਮਿਲੇ 26 ਖੋਲ
ਡੀ. ਐੱਸ.  ਪੀ. ਲਖਵਿੰਦਰ ਸਿੰਘ ਮੱਲ ਅਤੇ ਸਦਰ ਥਾਣਾ ਮੁਖੀ ਪਰਮਿੰਦਰ ਸਿੰਘ ਨੇ ਦੱਸਿਆ ਪੁਲਸ ਨੂੰ ਘਟਨਾ ਸਥਾਨਕ ਤੋਂ 26 ਰੋਂਦਾ ਦੇ ਖੋਲ ਬਰਾਮਦ ਹੋਏ ਹਨ। ਪੁਲਸ ਕਾਰ ਦੀ ਪਛਾਣ ਕਰਨ ਲਈ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਹੋਰ ਸੁਰਾਗ ਲੱਭਣ ਲਈ ਪੁਲਸ ਸੰਦੀਪ ਨੰਗਲ ਅੰਬੀਆਂ ਦਾ ਮੋਬਾਈਲ ਫੋਨ ਦੀ ਜਾਂਚ ਕਰਵਾ ਰਹੀ ਹੈ ।

ਇਹ ਵੀ ਪੜ੍ਹੋ : ਫਰਿਜ਼ਨੋ ਨਿਵਾਸੀ ਗਿੱਲ ਪਰਿਵਾਰ ਨੂੰ ਸਦਮਾ- ਮਾਤਾ ਗੁਰਦੇਵ ਕੌਰ ਦਾ ਅਕਾਲ ਚਲਾਣਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Karan Kumar

Content Editor

Related News