ਲੁਧਿਆਣਾ 'ਚ ਹੜਤਾਲ ਖ਼ਤਮ ਹੋਣ ਮਗਰੋਂ ਵੀ ਜ਼ਿਆਦਾਤਰ ਪੈਟਰੋਲ ਪੰਪ ਡਰਾਈ

Thursday, Jan 04, 2024 - 09:38 AM (IST)

ਲੁਧਿਆਣਾ 'ਚ ਹੜਤਾਲ ਖ਼ਤਮ ਹੋਣ ਮਗਰੋਂ ਵੀ ਜ਼ਿਆਦਾਤਰ ਪੈਟਰੋਲ ਪੰਪ ਡਰਾਈ

ਲੁਧਿਆਣਾ (ਖੁਰਾਣਾ) : ਟਰਾਂਸਪੋਰਟਰ ਅਤੇ ਡਰਾਈਵਰ ਯੂਨੀਅਨਾਂ ਵੱਲੋਂ ਕੀਤੀ ਗਈ 2 ਦਿਨ ਦੀ ਹੜਤਾਲ ਕਾਰਨ ਬੀਤੇ ਮੰਗਲਵਾਰ ਨੂੰ ਪੰਜਾਬ ਭਰ ਦੇ ਕਰੀਬ ਸਾਰੇ ਪੈਟਰੋਲ ਪੰਪਾਂ ’ਤੇ ਐਮਰਜੈਂਸੀ ਵਰਗੀ ਸਥਿਤੀ ਬਣ ਗਈ ਸੀ। ਪੰਪਾਂ ’ਤੇ ਤੇਲ ਪਵਾਉਣ ਲਈ ਵਾਹਨਾਂ ਦੀ ਬੇਕਾਬੂ ਹੋਈ ਭੀੜ ਅਤੇ ਤਰ੍ਹਾਂ-ਤਰ੍ਹਾਂ ਦੀਆਂ ਫੈਲ ਰਹੀਆਂ ਅਫ਼ਵਾਹਾਂ ਖ਼ਿਲਾਫ਼ ਨਕੇਲ ਕੱਸਣ ਲਈ ਸਰਕਾਰ, ਜ਼ਿਲ੍ਹਾ ਅਤੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਸਥਿਤੀ ਨੂੰ ਕੰਟਰੋਲ ਕਰਨ ਲਈ ਦਿਨ ਭਰ ਸੜਕਾਂ ’ਤੇ ਤਾਇਨਾਤ ਰਹੇ ਪਰ ਇਸ ਤੋਂ ਵੀ ਸ਼ਾਇਦ ਤੇਲ ਕੰਪਨੀਆਂ ਦੇ ਅਧਿਕਾਰੀਆਂ ਨੇ ਕੋਈ ਸਬਕ ਨਹੀਂ ਲਿਆ। ਕੁੱਝ ਅਜਿਹੇ ਹੀ ਕਥਿਤ ਗੰਭੀਰ ਦੋਸ਼ ਲੁਧਿਆਣਾ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਤੇਲ ਕੰਪਨੀਆਂ ਦੇ ਅਧਿਕਾਰੀਆਂ ਖ਼ਿਲਾਫ਼ ਲਗਾਏ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਵਿਚਾਲੇ ਕੋਲਡ ਡੇਅ ਦਾ Alert, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ  

ਡੀਲਰਾਂ ਦੀ ਮੰਨੀਏ ਤਾਂ ਤੇਲ ਕੰਪਨੀ ਦੇ ਅਧਿਕਾਰੀਆਂ ਵੱਲੋਂ ਸਬੰਧਿਤ ਪੈਟਰੋਲ ਪੰਪਾਂ ਦੇ ਐਕਸਪਲੋਸਿਵ ਲਾਇਸੈਂਸ ਰੀਨਿਊਅਲ ਨਾ ਕਰਨ ਕਰ ਕੇ ਕੰਪਨੀ ਵੱਲੋਂ ਇੰਡੀਅਨ ਆਇਲ ਨਾਲ ਸਬੰਧਿਤ ਕਈ ਪੈਟਰੋਲ ਪੰਪਾਂ ’ਤੇ ਤੇਲ ਦੀ ਸਪਲਾਈ ਬਲਾਕ ਕਰ ਦਿੱਤੀ ਗਈ ਹੈ। ਅਜਿਹੇ ’ਚ ਅਧਿਕਾਰੀਆਂ ਦੀ ਲਾਪਰਵਾਹੀ ਦਾ ਖਮਿਆਜ਼ਾ ਆਮ ਜਨਤਾ ਨੂੰ ਭੁਗਤਣਾ ਪਿਆ। ਹੈਰਾਨੀਜਨਕ ਪਹਿਲੂ ਇਹ ਹੈ ਕਿ ਅਜਿਹੇ ਨਾਜ਼ੁਕ ਹਾਲਾਤ ’ਚ ਜਦੋਂ ਪੈਟਰੋਲ ਪੰਪਾਂ ’ਤੇ ਵਾਹਨ ਚਾਲਕਾਂ ਦੀ ਭਾਰੀ ਭੀੜ ਲੱਗੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ‘ਹਿੱਟ ਐਂਡ ਰਨ’ ਕਾਨੂੰਨ ਖ਼ਿਲਾਫ਼ ਦੇਸ਼ ਭਰ ’ਚ ਟਰਾਂਸਪੋਰਟਰ ਅਤੇ ਡਰਾਈਵਰ ਹੜਤਾਲ ’ਚ ਧਰਨੇ ’ਤੇ ਚੱਲ ਰਹੇ ਸਨ।

ਇਹ ਵੀ ਪੜ੍ਹੋ : PSEB ਦੀਆਂ ਪ੍ਰੀਖਿਆਵਾਂ ਤੋਂ ਐਨ ਪਹਿਲਾਂ ਵਿਭਾਗ ਨੇ ਜਾਰੀ ਕਰ ਦਿੱਤੇ ਇਹ ਹੁਕਮ, ਪੜ੍ਹੋ ਪੂਰਾ ਮਾਮਲਾ

ਅਜਿਹੀ ਸਥਿਤੀ ’ਚ ਇੰਡੀਅਨ ਆਇਲ ਕੰਪਨੀ ਨਾਲ ਸਬੰਧਿਤ ਅਧਿਕਾਰੀਆਂ ਵੱਲੋਂ ਕੀ ਸੱਚ ’ਚ ਇੰਨੀ ਵੱਡੀ ਲਾਪਰਵਾਹੀ ਅਪਣਾਈ ਗਈ ਹੈ, ਜਦੋਂਕਿ ਅਜਿਹੀ ਸਥਿਤੀ ’ਚ ਤੇਲ ਕੰਪਨੀ ਦੇ ਅਧਿਕਾਰੀਆਂ ਵੱਲੋਂ ਹਰ ਪੈਟਰੋਲ ਪੰਪ ’ਤੇ ਸਮੇਂ ਤੋਂ ਪਹਿਲਾਂ ਹੀ ਤੇਲ ਅਤੇ ਡੀਜ਼ਲ ਦੇ ਟੈਂਕਰ ਭੇਜਣਾ ਚਾਹੀਦਾ ਹੈ, ਤਾਂ ਕਿ ਕਿਸੇ ਵੀ ਤਰ੍ਹਾਂ ਦੀ ਪੈਨਿਕ ਸਥਿਤੀ ਨਾ ਬਣ ਸਕੇ। ਲੁਧਿਆਣਾ ਦੇ ਕਈ ਇਲਾਕਿਆਂ ’ਚ ਪੈਟਰੋਲ ਪੰਪ ਡਰਾਈ ਦੇਖੇ ਗਏ। ਸੂਤਰਾਂ ਦੀ ਮੰਨੀਏ ਤਾਂ ਸ਼ਹਿਰੀ ਇਲਾਕਿਆਂ ’ਚ ਪੈਂਦੇ ਪੈਟਰੋਲ ਪੰਪਾਂ ਦੇ ਮੁਕਾਬਲੇ ਪੇਂਡੂ ਇਲਾਕਿਆਂ ਦੇ ਪੰਪਾਂ ’ਤੇ ਹਾਲਾਤ ਹੋਰ ਵੀ ਜ਼ਿਆਦਾ ਖ਼ਰਾਬ ਬਣੇ ਹੋਏ ਹਨ। ਦੱਸਿਆ ਜਾ ਰਿਹਾ ਹੈ ਲੁਧਿਆਣਾ ਜ਼ਿਲ੍ਹੇ ’ਚ ਇੰਡੀਅਨ ਆਇਲ ਕੰਪਨੀ ਨਾਲ ਸਬੰਧਿਤ ਕਰੀਬ 150 ਪੈਟਰੋਲ ਪੰਪ ਹਨ, ਜਿਨ੍ਹਾਂ ’ਚੋਂ ਕਰੀਬ 60 ਤੋਂ 70 ਪੰਪਾਂ ’ਤੇ ਕਥਿਤ ਐਕਸਪਲੋਸਿਵ ਲਾਇਸੈਂਸ ਰੀਨਿਊ ਨਾ ਹੋਣ ਕਾਰਨ ਹਾਲ ਦੀ ਘੜੀ ਤੇਲ ਦੀ ਸਪਲਾਈ ਨਹੀਂ ਪੁੱਜ ਸਕਦੀ, ਜੋ ਸ਼ਹਿਰੀ ਤੇ ਪੇਂਡੂ ਇਲਾਕਿਆਂ ’ਚ ਪੈਂਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News