Punjab : ਵਿਆਹ ਤੋਂ ਪਹਿਲਾਂ ਹੀ ਗ੍ਰੰਥੀ ਨੇ ਕਰ 'ਤਾ ਵੱਡਾ ਕਾਂਡ, ਥੋੜ੍ਹੇ ਦਿਨਾਂ ਬਾਅਦ ਚੜ੍ਹਨਾ ਸੀ ਘੋੜੀ
Sunday, Jun 29, 2025 - 10:38 AM (IST)

ਜਗਰਾਓਂ/ਸਿੱਧਵਾਂ ਬੇਟ (ਮਾਲਵਾ, ਚਾਹਲ) : ਪੰਜਾਬ ਸਰਕਾਰ ਵਲੋਂ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸੀ. ਆਈ. ਏ. ਸਟਾਫ਼ ਜਗਰਾਓਂ ਦੀ ਪੁਲਸ ਪਾਰਟੀ ਵਲੋਂ ਇਕ ਵੱਡੇ ਨਸ਼ਾ ਤਸਕਰ ਨੂੰ 2 ਕਿੱਲੋ 503 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਉਕਤ ਨਸ਼ਾ ਤਸਕਰ ਦਾ 16 ਜੁਲਾਈ ਨੂੰ ਵਿਆਹ ਹੋਣ ਵਾਲਾ ਸੀ ਪਰ ਘੋੜੀ ਚੜ੍ਹਨ ਤੋਂ ਪਹਿਲਾਂ ਹੀ ਉਸ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ।
ਸੀ. ਆਈ. ਏ. ਸਟਾਫ਼ ਜਗਰਾਓਂ ਦੇ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਮੁਤਾਬਕ ਸੀ. ਆਈ. ਏ. ਦੇ ਸਬ-ਇੰਸਪੈਕਟਰ ਗੁਰਸੇਵਕ ਸਿੰਘ ਸਾਥੀ ਕਰਮਚਾਰੀਆਂ ਦੇ ਨਾਲ ਚੈਕਿੰਗ ਸਬੰਧੀ ਇਲਾਕੇ 'ਚ ਗਸ਼ਤ ’ਤੇ ਸਨ। ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਗੁਰਪ੍ਰੀਤ ਸਿੰਘ ਉਰਫ਼ ਸਾਜਨ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਵਡਾਲਾ 'ਚ ਗੁਰਦੁਆਰੇ ਦਾ ਗ੍ਰੰਥੀ ਜ਼ਿਲ੍ਹਾ ਗੁਰਦਾਸਪੁਰ ਵੱਡੀ ਪੱਧਰ ’ਤੇ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ
ਉਹ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਸਪਲਾਈ ਕਰਦਾ ਹੈ। ਨਾਕਾਬੰਦੀ ਕਰ ਕੇ ਹਾਈਟੈੱਕ ਨਾਕਾ ਪੁਲ ਦਰਿਆ ਸਤਲੁਜ ’ਤੇ ਮੁਲਜ਼ਮ ਨੂੰ ਸਮੇਤ ਮੋਟਰਸਾਈਕਲ ਕਾਬੂ ਕਰ ਕੇ ਉਸ ਤੋਂ 2 ਕਿੱਲੋ 503 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਉਸ ਦੇ ਬੈਗ ਵਿਚੋਂ ਇਲੈਕਟ੍ਰੋਨਿਕ ਕੰਡਾ ਵੀ ਬਰਾਮਦ ਹੋਇਆ। ਐੱਸ. ਐੱਸ. ਪੀ. ਅੰਕੁਰ ਗੁਪਤਾ ਨੇ ਦੱਸਿਆ ਕਿ ਮੁਲਜ਼ਮ ਦਾ 3 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਸ ਕੋਲੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8