ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ

Saturday, Dec 20, 2025 - 05:22 PM (IST)

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ : ਡਾ. ਬਲਜੀਤ ਕੌਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨੇਤਰਹੀਣ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜ਼ੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਵਿਆਂਗ ਕੋਟੇ ਅਧੀਨ ਖ਼ਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜੋ ਮੰਗਾਂ ਵਿਭਾਗੀ ਪੱਧਰ ‘ਤੇ ਮੰਨਣਯੋਗ ਹਨ, ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਦੋਂ ਕਿ ਜਿਹੜੀਆਂ ਮੰਗਾਂ ਲਈ ਸਰਕਾਰੀ ਪੱਧਰ ‘ਤੇ ਫ਼ੈਸਲੇ ਦੀ ਲੋੜ ਹੈ, ਉਨ੍ਹਾਂ ਨੂੰ ਸਰਕਾਰ ਕੋਲ ਪੂਰੀ ਤਰ੍ਹਾਂ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਮੀਟਿੰਗ ਸੁਖਾਵੇਂ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪਨ ਹੋਈ। ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਡਾ. ਸੇਨਾ ਅਗਰਵਾਲ, ਜੁਆਇੰਟ ਸਕੱਤਰ ਆਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੂੱਲਰ, ਰਵਿੰਦਰ ਸਿੰਘ ਰਾਹੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।


author

Babita

Content Editor

Related News