ਕੈਪਟਨ ’ਤੇ ਹਰ ਪੰਜਾਬੀ ਕਰਦੈ ਭਰੋਸਾ : ਬ੍ਰਹਮ ਮਹਿੰਦਰਾ

02/12/2021 3:49:23 PM

ਚੰਡੀਗੜ੍ਹ (ਰਮਨਜੀਤ) : ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵਲੋਂ ਵੱਡੇ ਪੱਧਰ ’ਤੇ ਕੀਤੀ ਜਾ ਰਹੀ ਸੰਪ੍ਰਦਾਇਕ ਸਿਆਸਤ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਇਕਲੌਤੇ ਆਗੂ ਹਨ, ਜਿਨ੍ਹਾਂ ’ਤੇ ਹਰ ਪੰਜਾਬੀ ਭਰੋਸਾ ਕਰਦਾ ਹੈ। ਪੱਤਰਕਾਰਾਂ ਨਾਲ ਇਕ ਗੈਰ-ਰਸਮੀ ਗੱਲਬਾਤ ਦੌਰਾਨ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਵਿਚ ਜੇਕਰ ਕੋਈ ਪੰਜਾਬ ਦੀ ਅਗਵਾਈ ਕਰ ਸਕਦਾ ਹੈ, ਤਾਂ ਉਹ ਸਿਰਫ਼ ਮੁੱਖ ਮੰਤਰੀ ਕੈਪਟਨ  ਅਮਰਿੰਦਰ ਸਿੰਘ ਹਨ। ਮੰਤਰੀ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਬੀਤੇ 50 ਸਾਲਾਂ ਤੋਂ ਜਾਣਦੇ ਹਨ ਅਤੇ ਉਹ ਪੂਰੇ ਭਰੋਸੇ ਨਾਲ ਕਹਿ ਸਕਦੇ ਹਨ ਕਿ ਉਨ੍ਹਾਂ ਦੀ ਕ੍ਰਿਸ਼ਮਾਈ ਅਗਵਾਈ ਦੇ ਸਾਹਮਣੇ ਪੰਜਾਬ ਵਿਚ ਅਜਿਹਾ ਕੋਈ ਆਗੂ ਨਹੀਂ ਹੈ, ਜਿਹੜਾ ਧਰਮ ਨਿਰਪੱਖ ਅਤੇ ਰਾਸ਼ਟਰਵਾਦੀ ਵਿਚਾਰਧਾਰਾ ਰੱਖਦਾ ਹੋਵੇ। ਮੌਜੂਦਾ ਹਾਲਾਤਾਂ ਵਿਚ ਉਨ੍ਹਾਂ ਤੋਂ ਬਿਹਤਰ ਸੂਬੇ ਨੂੰ ਕੋਈ ਹੋਰ ਨਹੀਂ ਸੰਭਾਲ ਸਕਦਾ।

ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਵਾਂਗ ਜੇਕਰ ਰੋਟੀ ਵੀ ਕਾਰਪੋਰੇਟ ਦੇ ਕੰਟਰੋਲ ’ਚ ਆਈ ਤਾਂ ਜਿਊਣਾ ਮੁਸ਼ਕਿਲ ਹੋਵੇਗਾ : ਜਾਖੜ

ਉਹ ਕੈਪਟਨ ਅਮਰਿੰਦਰ ਸਿੰਘ ਹੀ ਸਨ, ਜਿਨ੍ਹਾਂ ਨੇ ਸਭ ਤੋਂ ਪਹਿਲਾਂ ਕੇਂਦਰੀ ਖੇਤੀ ਕਾਨੂੰਨਾਂ ਦੀਆਂ ਖਾਮੀਆਂ ਨੂੰ ਗਿਣਾਇਆ। ਜੇਕਰ ਅੱਜ ਕਿਸਾਨਾਂ ਦੀ ਸਮੱਸਿਆ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਮੁੱਦਾ ਬਣੀ ਹੈ, ਤਾਂ ਉਸ ਲਈ ਇਹੋ ਕਾਰਨ ਹੈ ਕਿ ਕੈ. ਅਮਰਿੰਦਰ ਸਿੰਘ ਨੇ ਵਿਧਾਨਸਭਾ ਵਿਚ ਕਾਨੂੰਨ ਲਿਆ ਕੇ ਸਮੱਸਿਆ ਦਾ ਹੱਲ ਕੱਢਣ ਦੀ ਦਿਸ਼ਾ ਵਿਚ ਕਦਮ ਚੁੱਕਿਆ, ਹਾਲਾਂਕਿ ਮੰਦਭਾਗਾ ਰਿਹਾ ਕਿ ਪੰਜਾਬ ਦੇ ਰਾਜਪਾਲ ਵਲੋਂ ਉਸ ਨੂੰ ਰਾਸ਼ਟਰਪਤੀ ਕੋਲ ਨਹੀਂ ਭੇਜਿਆ ਗਿਆ। ਮਹਿੰਦਰਾ ਨੇ ਅਕਾਲੀਆਂ ਤੇ ਭਾਜਪਾਈਆਂ ਤੇ ਵਰ੍ਹਦਿਆਂ ਕਿਹਾ ਕਿ ਭਾਵੇਂ ਇਹ ਦੋਵੇਂ ਪਾਰਟੀਆਂ ਵੱਖ-ਵੱਖ ਹੋ ਚੁੱਕੀਆਂ ਹਨ ਪਰ ਏਜੰਡਾ ਹਾਲੇ ਵੀ ਇਕ ਹੈ ਕਿ ਲੋਕਾਂ ਨੂੰ ਸੰਪ੍ਰਦਾਇਕ ਆਧਾਰ ’ਤੇ ਵੰਡਿਆ ਜਾਵੇ।

ਇਹ ਵੀ ਪੜ੍ਹੋ : ਕਾਂਗਰਸ ਡਰਾ, ਧਮਕਾ ਕੇ ਕਰ ਰਹੀ ਲੋਕਤੰਤਰ ਦੀ ਹੱਤਿਆ : ਅਸ਼ਵਨੀ ਸ਼ਰਮਾ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News