ਮੌਜੂਦਾ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ : ਦਸੂਹਾ

Sunday, Sep 17, 2017 - 02:35 AM (IST)

ਮੌਜੂਦਾ ਕਾਂਗਰਸ ਸਰਕਾਰ ਤੋਂ ਹਰ ਵਰਗ ਦੁਖੀ : ਦਸੂਹਾ

ਟਾਂਡਾ, (ਮੋਮੀ)- ਪੰਜਾਬ ਦੇ ਲੋਕਾਂ ਨੂੰ ਝੂਠੇ ਦਾਅਵਿਆਂ ਤੇ ਵਾਅਦਿਆਂ ਨਾਲ ਗੁੰਮਰਾਹ ਕਰ ਕੇ ਸੱਤਾ ਹਾਸਲ ਕਰਨ ਵਾਲੀ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ 'ਗ੍ਰੇਟ ਪੰਜਾਬ ਸੈਲੀਬ੍ਰੇਸ਼ਨ' ਦੇ ਐੱਮ. ਡੀ. ਮਨਜੀਤ ਸਿੰਘ ਦਸੂਹਾ ਨੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ, ਨੌਜਵਾਨਾਂ ਨੂੰ ਸਮਾਰਟ ਫੋਨ ਦੇਣ, ਨਸ਼ਿਆਂ ਨੂੰ ਖਤਮ ਕਰਨ, ਹਰ ਘਰ ਵਿਚ ਇਕ ਨੌਕਰੀ ਦੇਣ ਆਦਿ ਦੇ ਵਾਅਦੇ ਕੀਤੇ ਸਨ। ਸਰਕਾਰ ਨੂੰ ਸੱਤਾ ਸੰਭਾਲਿਆਂ 5 ਮਹੀਨਿਆਂ ਤੋਂ ਵੀ ਵੱਧ ਸਮਾਂ ਹੋ ਗਿਆ ਹੈ ਪਰ ਉਸ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। 
ਅੱਜ ਕਰਜ਼ੇ ਦੇ ਸਤਾਏ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ, ਜਦਕਿ ਸਰਕਾਰ ਪੂਰੀ ਤਰ੍ਹਾਂ ਬੇਖ਼ਬਰ ਹੈ। 
ਸ. ਦਸੂਹਾ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ। ਇਸ ਦੇ ਉਲਟ ਅਕਾਲੀ-ਭਾਜਪਾ ਸਰਕਾਰ ਸਮੇਂ ਸਮੁੱਚੇ ਸੂਬੇ ਅੰਦਰ ਵਿਕਾਸ ਕਾਰਜ ਹੋਏ ਸਨ। ਇਸ ਸਰਕਾਰ ਨੇ ਵਿਕਾਸ ਕਾਰਜ ਤਾਂ ਕੀ ਕਰਨੇ ਸਨ, ਸਗੋਂ ਪਿਛਲੀ ਸਰਕਾਰ ਦੇ ਅਧੂਰੇ ਪਏ ਵਿਕਾਸ ਕੰਮ ਵੀ ਬੰਦ ਕਰ ਦਿੱਤੇ ਹਨ। ਅੱਜ ਹਰ ਵਰਗ ਇਸ ਸਰਕਾਰ ਤੋਂ ਦੁਖੀ ਹੈ।


Related News