ਪੰਜਾਬ ਦੇ ਹਰ ਪਿੰਡ ਨੂੰ ਮਿਲੇਗਾ ਸ਼ੁੱਧ ਤੇ ਪੀਣ ਯੋਗ ਪਾਣੀ, ਸਰਕਾਰ ਤਿਆਰ ਕਰ ਰਹੀ ਇਹ ਯੋਜਨਾ

Wednesday, Jul 13, 2022 - 11:55 AM (IST)

ਪੰਜਾਬ ਦੇ ਹਰ ਪਿੰਡ ਨੂੰ ਮਿਲੇਗਾ ਸ਼ੁੱਧ ਤੇ ਪੀਣ ਯੋਗ ਪਾਣੀ, ਸਰਕਾਰ ਤਿਆਰ ਕਰ ਰਹੀ ਇਹ ਯੋਜਨਾ

ਜਲੰਧਰ (ਧਵਨ) - ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਇਕ ਪਿੰਡ ਨੂੰ ਸ਼ੁੱਧ ਅਤੇ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ‘ਪਿੰਡ ਕਾਰਜ ਯੋਜਨਾ’ ਤਿਆਰ ਕੀਤੀ ਹੈ। ਇਸ ਨੂੰ ਪੂਰਾ ਕਰਨ ਲਈ ਦੋ ਮਹੀਨੇ ਦਾ ਸਮਾਂ ਤੈਅ ਕੀਤਾ ਗਿਆ ਹੈ। ਬ੍ਰਹਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ 100 ਫ਼ੀਸਦੀ ਪਰਿਵਾਰਾਂ ਨੂੰ ਪਾਣੀ ਦੇ ਕੁਨੈਕਸ਼ਨ, ਨਵੀਆਂ ਬਸਤੀਆਂ/ਆਬਾਦੀਆਂ ਵਿੱਚ ਪਾਈਪਾਂ ਵਿਛਾਉਣ, ਸਵੱਛ ਭਾਰਤ ਮਿਸ਼ਨ ਤਹਿਤ ਸਾਰੇ 12000 ਪਿੰਡਾਂ ਵਿੱਚ ਵੱਖ-ਵੱਖ ਕੰਮ ਸ਼ੁਰੂ ਕਰਕੇ ਪੀਣ ਵਾਲੇ ਪਾਣੀ ਦੇ ਸੋਮਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ। ਦੋ ਮਹੀਨਿਆਂ ਵਿੱਚ ਟੀਚਾ ਪ੍ਰਾਪਤ ਕਰਨ ਲਈ ਉੱਪ ਮੰਡਲ ਇੰਜੀਨੀਅਰਾਂ ਅਤੇ ਕਾਰਜਕਾਰੀ ਇੰਜਨੀਅਰਾਂ ਵੱਲੋਂ ਰੋਜ਼ਾਨਾ 700 ਤੋਂ ਵੱਧ ਇੰਜੀਨੀਅਰਾਂ ਅਤੇ ਸੋਸ਼ਲ ਫ਼ੀਲਡ ਸਟਾਫ਼ ਨੂੰ ਜ਼ਿਲ੍ਹਾ ਪੱਧਰੀ ਸਿਖਲਾਈ ਦਿੱਤੀ ਜਾ ਰਹੀ ਹੈ। ਇਨ੍ਹਾਂ ਸਿਖਲਾਈਆਂ ਦਾ ਇਕ ਉਦੇਸ਼ ਕਰਮਚਾਰੀਆਂ ਵੱਲੋਂ ਸੰਪਰਕ ਮੁਹਿੰਮ ਚਲਾ ਕੇ ਗ੍ਰਾਮ ਕਾਰਜ ਯੋਜਨਾ ਦੇ ਟੀਚੇ ਨੂੰ ਪੂਰਾ ਕਰਨਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਭਾਰੀ ਮੀਂਹ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

PunjabKesari

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਦੱਸਿਆ ਕਿ ‘ਜਲ ਜੀਵਨ ਮਿਸ਼ਨ’ ਤਹਿਤ ਪੰਜਾਬ ਦੇ ਪਿੰਡਾਂ ਵਿੱਚ ਹਰ ਘਰ ਅਤੇ ਜਨਤਕ ਥਾਵਾਂ ’ਤੇ ਪੀਣ ਵਾਲਾ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਿਸ ਲਈ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਪਿੰਡਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਮੌਜੂਦਾ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਜਲ ਸਰੋਤਾਂ ਦੀ ਸਥਿਰਤਾ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪਿੰਡਾਂ ਦੀਆਂ ਲੋੜਾਂ ਨੂੰ ਭਵਿੱਖ ਵਿੱਚ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾ ਸਕੇ। ਇਸ ਸਕੀਮ ਤਹਿਤ ਪਿੰਡਾਂ ਦੇ ਲੋਕਾਂ ਲਈ ਜਲ ਸਪਲਾਈ ਸਕੀਮਾਂ ਅਤੇ ਗੁਣਵੱਤਾ ਵਿੱਚ ਹੋਰ ਸੁਧਾਰ ਕੀਤਾ ਜਾਵੇਗਾ।

ਮਹਿਕਮੇ ਦੇ ਪ੍ਰਮੁੱਖ ਸਕੱਤਰ ਡੀ. ਕੇ. ਤਿਵਾੜੀ ਦੀ ਅਗਵਾਈ ਹੇਠ ਵਿਭਾਗ ਦੇ ਤਕਨੀਕੀ ਅਤੇ ਸਮਾਜਿਕ ਅਧਿਕਾਰੀਆਂ ਵੱਲੋਂ ਮਿੱਥੇ ਸਮੇਂ ਵਿੱਚ ਟੀਚਾ ਪ੍ਰਾਪਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਹਰ ਘਰ ਵਿੱਚ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਗ੍ਰਾਮ ਸਭਾ ਦੇ ਇਜਲਾਸ ਰਾਹੀਂ ਯੋਜਨਾ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਪਿੰਡ ਦੇ ਹਰ ਘਰ ਵਿੱਚ ਟੂਟੀ ਦੇ ਪਾਣੀ ਦੇ ਕੁਨੈਕਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ ਦਾ ਪਿਆਰ ਚੜ੍ਹਿਆ ਪਰਵਾਨ, ਪਾਕਿਸਤਾਨ ਦੀ ਸ਼ੁਮਾਇਲਾ ਨੇ ਜਲੰਧਰ ਦੇ ਮੁੰਡੇ ਨਾਲ ਕੀਤਾ ਵਿਆਹ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News