ਮੀਟਿੰਗ ਮਗਰੋਂ ਨਵਜੋਤ ਸਿੱਧੂ ਦਾ ਬਿਆਨ ਆਇਆ ਸਾਹਮਣੇ, ਕਿਹਾ- ਪੰਜਾਬ ਕਾਂਗਰਸ 'ਚ ਸਭ ਕੁਝ ਠੀਕ
Tuesday, Nov 02, 2021 - 09:37 PM (IST)
ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਅਤੇ ਆਪਣੀ ਨਵੀਂ ਪਾਰਟੀ ਦੇ ਨਾਂ ਦੇ ਐਲਾਨ ਤੋਂ ਬਾਅਦ ਪੰਜਾਬ ਕਾਂਗਰਸ ਵੱਲੋਂ ਦੇਰ ਸ਼ਾਮ ਇਕ ਹੰਗਾਮੀ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ 1400 ਕਮਰਿਆਂ ਵਾਲੀ ਸਰਾਂ ਦਾ ਨਿਰਮਾਣ ਕਾਰਜ ਆਰੰਭ : ਬੀਬੀ ਜਗੀਰ ਕੌਰ
ਪੰਜਾਬ ਕਾਂਗਰਸ ਦੀ ਅੱਜ ਦੇਰ ਸ਼ਾਮ ਸ਼ੁਰੂ ਹੋਈ ਮੀਟਿੰਗ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ। ਮੀਟਿੰਗ ਮਗਰੋਂ ਨਵਜੋਤ ਸਿੱਧੂ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਪੰਜਾਬ ਕਾਂਗਰਸ ’ਚ ਸਭ ਕੁਝ ਠੀਕ-ਠਾਕ ਹੈ। ਇਸ ਮੀਟਿੰਗ ’ਚ ਕਾਂਗਰਸ ਦੇ ਵਿਧਾਇਕਾਂ ਸਮੇਤ ਹੋਰ ਸੀਨੀਅਰ ਆਗੂ ਵੀ ਸ਼ਾਮਲ ਹੋਏ।
ਇਹ ਵੀ ਪੜ੍ਹੋ : ਤਲਖੀ ਦਰਮਿਆਨ ਕੇਦਾਰਨਾਥ ਪਹੁੰਚੇ ਚੰਨੀ ਤੇ ਸਿੱਧੂ, ਤਸਵੀਰਾਂ ਰਾਹੀਂ ਦਿੱਤਾ ‘ਸੁੱਖ ਸਾਂਦ’ ਦਾ ਸੁਨੇਹਾ
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ 7 ਪੰਨ੍ਹਿਆ ਦਾ ਲੰਮਾ-ਚੌੜਾ ਅਸਤੀਫ਼ਾ ਭੇਜਿਆ। ਜਿਸ ਵਿਚ ਉਨ੍ਹਾਂ ਆਪਣੇ ਪੂਰੇ ਸਿਆਸੀ ਸਫਰ ਦਾ ਜ਼ਿਕਰ ਕੀਤਾ ਹੈ। ਜਿਸ ਵਿਚ ਉਨ੍ਹਾਂ ਨੇ ਇਕ ਵਾਰ ਫਿਰ ਪੰਜਾਬ ਵਿਚ 92 ਫ਼ੀਸਦ ਵਾਅਦੇ ਪੂਰੇ ਕਰਨ ਦਾ ਜ਼ਿਕਰ ਕੀਤਾ ਹੈ। ਕੈਪਟਨ ਨੇ ਅਸਤੀਫੇ ’ਚ ਇਹ ਤੱਕ ਆਖਿਆ ਹੈ ਕਿ ਉਨ੍ਹਾਂ ਨੂੰ ਕਾਂਗਰਸ ਨੇ ਜਲੀਲ ਕੀਤਾ ਅਤੇ ਇਹ ਸਭ ਜਾਣਦੇ ਹੋਏ ਵੀ ਤੁਸੀਂ ਚੁੱਪ ਚਾਪ ਸਭ ਦੇਖਦੇ ਰਹੇ। ਇਸ ਵਿਚ ਕੈਪਟਨ ਨੇ ਨਵਜੋਤ ਸਿੱਧੂ ’ਤੇ ਵੀ ਵੱਡੇ ਹਮਲੇ ਬੋਲਦੇ ਹੋਏ ਸਵਾਲ ਖੜ੍ਹੇ ਕੀਤੇ ਹਨ।