ਹਥਿਆਰਬੰਦ ਫੋਰਸ ਦੀ ‘ਥ੍ਰੀ-ਲੇਅਰ’ ਸੁਰੱਖਿਆ ’ਚ ਰਹਿਣਗੀਆਂ EVM ਮਸ਼ੀਨਾਂ, SSP ਹਰੀਸ਼ ਦਾਯਮਾ ਨੇ ਲਿਆ ਜਾਇਜ਼ਾ

05/30/2024 10:57:42 AM

ਗੁਰਦਾਸਪੁਰ(ਹਰਮਨ)-1 ਜੂਨ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜਿੱਥੇ ਸਿਵਲ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ, ਉਸ ਦੇ ਨਾਲ ਹੀ ਪੁਲਸ ਵੱਲੋਂ ਵੀ ਸਟਰਾਂਗ ਰੂਮਾਂ ਦੀ ਸਖਤ ਸੁਰੱਖਿਆ ਲਈ ਯੋਜਨਾਬੰਦੀ ਕੀਤੀ ਗਈ ਹੈ। ਇਸ ਤਹਿਤ ਐੱਸ. ਐੱਸ. ਪੀ. ਹਰੀਸ਼ ਦਯਾਮਾਂ ਨੇ ਖੁਦ ਸੁਖਜਿੰਦਰ ਕੈਂਪਸ ਵਿਖੇ ਪਹੁੰਚ ਕੇ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਐੱਸ. ਐੱਸ. ਪੀ. ਹਰੀਸ਼ ਦਯਾਮਾਂ ਨੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਤੌਰ ’ਤੇ ਈ. ਵੀ. ਐੱਮ. ਮਸ਼ੀਨਾਂ ਦੀ ਸੁਰੱਖਿਆ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਟੂ ਲੇਅਰ ਸਕਿਉਰਿਟੀ ਤਾਇਨਾਤ ਕੀਤੀ ਜਾਵੇਗੀ, ਜਿਸ ਤਹਿਤ ਸਭ ਤੋਂ ਪਹਿਲੀ ਲੇਅਰ ਵਿਚ ਸੈਂਟਰਲ ਆਰਮਡ ਪੁਲਸ ਫੋਰਸ ਦੇ ਜਵਾਨ ਤਾਇਨਾਤ ਹੋਣਗੇ, ਜਿਨ੍ਹਾਂ ’ਚ ਬੀ. ਐੱਸ. ਐੱਫ. ਅਤੇ ਸੀ. ਆਰ. ਪੀ. ਐੱਫ. ਸ਼ਾਮਲ ਹੈ। ਇਸ ਤੋਂ ਬਾਅਦ ਦੂਸਰੀ ਲੇਅਰ ਵਿਚ ਸਟੇਟ ਆਰਮਡ ਪੁਲਸ ਫੋਰਸ ਦੇ ਸਪੈਸ਼ਲ ਜਵਾਨਾਂ ਨੂੰ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ।

PunjabKesari

ਇਹ ਵੀ ਪੜ੍ਹੋ- ਦਿੱਲੀ ਦੇ CM ਕੇਜਰੀਵਾਲ ਦਾ ਅੰਮ੍ਰਿਤਸਰ 'ਚ ਜ਼ੋਰਦਾਰ ਪ੍ਰਚਾਰ, PM ਮੋਦੀ ਤੇ ਅਮਿਤ ਸ਼ਾਹ ਦੇ ਵਿੰਨ੍ਹੇ ਨਿਸ਼ਾਨੇ

ਉਨ੍ਹਾਂ ਕਿਹਾ ਕਿ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਥ੍ਰੀ ਲੇਅਰ ਵੀ ਬਣਾਈ ਜਾਵੇਗੀ, ਜੋ ਪੰਜਾਬ ਪੁਲਸ ਦੇ ਜਵਾਨਾਂ ਦੀ ਹੋਵੇਗੀ ਅਤੇ ਕਾਊਂਟਿੰਗ ਸੈਂਟਰਾਂ ਦੇ ਬਾਹਰ ਸਾਰੀ ਸਥਿਤੀ ਨੂੰ ਕੰਟਰੋਲ ਕਰੇਗੀ। ਉਨ੍ਹਾਂ ਕਿਹਾ ਕਿ 150 ਦੇ ਕਰੀਬ ਸਪੈਸ਼ਲ ਫੋਰਸ ਹਥਿਆਰ ਬੰਦ ਹੋਵੇਗੀ ਤਾਂ ਜੋ ਕੋਈ ਵੀ ਸ਼ਰਾਰਤੀ ਵਿਅਕਤੀ ਕੋਈ ਕਿਸੇ ਵੀ ਤਰ੍ਹਾਂ ਦੀ ਕਿਸੇ ਅਣਸੁਖਾਵੀਂ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ। ਇਸ ਦੇ ਨਾਲ ਹੀ ਗਰਮੀ ਨੂੰ ਦੇਖਦਿਆਂ ਸਾਰੀ ਪੁਲਸ ਫੋਰਸ ਦੀ ਸੁਰੱਖਿਆ ਲਈ ਵੀ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਗਰਮੀ ਦੇ ਮੌਸਮ ’ਚ ਡਿਊਟੀ ਨਿਭਾਉਣ ਮੌਕੇ ਕੋਈ ਮੁਸ਼ਕਲ ਪੇਸ਼ ਨਾ ਆਵੇ। ਖਾਸ ਤੌਰ ’ਤੇ ਬਿਜਲੀ, ਪਾਣੀ, ਕੂਲਰ, ਲੱਸੀ ਆਦਿ ਦੇ ਪ੍ਰਬੰਧ ਵੀ ਕੀਤੇ ਗਏ ਹਨ।

ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਵਪਾਰੀਆਂ ਦੀ ਮੀਟਿੰਗ ਦੌਰਾਨ ਗਰਜ਼ੇ CM ਕੇਜਰੀਵਾਲ-ਜੇਕਰ 13 MP ਦਿਓਗੇ ਤਾਂ ਮਸਲੇ ਹੱਲ ਹੋਣਗੇ

ਉਨ੍ਹਾਂ ਦੱਸਿਆ ਕਿ ਸਾਰੀਆਂ ਮਸ਼ੀਨਾਂ ਅਤੇ ਸਟਰਾਂਗ ਰੂਮ ਸੀ. ਸੀ. ਟੀ. ਵੀ. ਕੈਮਰਿਆਂ ਦੀ 24 ਘੰਟੇ ਨਿਗਰਾਨੀ ’ਚ ਰੱਖੇ ਜਾਣਗੇ ਅਤੇ ਹਰੇਕ ਪਲ ਦੀ ਮੂਵਮੈਂਟ ਇਨ੍ਹਾਂ ਕੈਮਰਿਆਂ ਦੇ ਡੀ. ਵੀ. ਆਰਾਂ ਵਿਚ ਕੈਦ ਹੋਵੇਗੀ। ਐੱਸ. ਐੱਸ. ਪੀ. ਨੇ ਕਿਹਾ ਕਿ ਹੁਣ ਤੋਂ ਹੀ ਇਨ੍ਹਾਂ ਸਟਰਾਂਗ ਰੂਮਾਂ ਦੀ ਪੂਰੀ ਸੁਰੱਖਿਆ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਕਿਸਮ ਦੀ ਕੋਈ ਅਣਗਹਿਲੀ ਨਹੀਂ ਵਰਤੀ ਜਾਵੇਗੀ।

ਇਹ ਵੀ ਪੜ੍ਹੋ- ਦਿਨ-ਦਿਹਾੜੇ ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਕਾਰ ਸਵਾਰ 'ਤੇ ਨੌਜਵਾਨਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News