ਸਾਬਕਾ ਫੌਜੀ ਨੇ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Sunday, Jun 16, 2019 - 01:05 PM (IST)

ਸਾਬਕਾ ਫੌਜੀ ਨੇ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਜੋਧਾਂ/ਗੁਰੂਸਰ ਸੁਧਾਰ (ਰਵਿੰਦਰ) : ਥਾਣਾ ਜੋਧਾਂ ਅਧੀਨ ਪੈਂਦੇ ਪਿੰਡ ਖੰਡੂਰ 'ਚ ਇਕ ਸਾਬਕਾ ਫੌਜੀ ਵਲੋਂ ਆਪਣੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਖੰਡੂਰ ਦੇ ਸਾਬਕਾ ਫੌਜੀ ਸੁਖਦੇਵ ਸਿੰਘ ਨੇ ਬੀਤੀ ਸਵੇਰ ਲਗਭਗ 9 ਵਜੇ ਆਪਣੀ ਲਾਇਸੈਂਸੀ 12 ਬੋਰ ਦੀ ਦੋਨਾਲੀ ਨਾਲ ਆਪਣੀ ਪਤਨੀ ਗੁਰਮੀਤ ਕੌਰ (61) ਦੇ ਦੋ ਗੋਲੀਆਂ ਮਾਰੀਆਂ, ਜੋ ਇਕ ਛਾਤੀ ਅਤੇ ਦੂਸਰੀ ਗੋਲੀ ਮੂੰਹ 'ਚ ਲੱਗੀ, ਜਿਸ ਕਾਰਣ ਗੁਰਮੀਤ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਪਰੰਤ ਸੁਖਦੇਵ ਸਿੰਘ ਮੌਕੇ ਤੋਂ ਫਰਾਰ ਹੋ ਗਿਆ। 
ਸੂਚਨਾ ਮਿਲਦਿਆਂ ਹੀ ਲੁਧਿਆਣਾ ਦਿਹਾਤੀ ਦੇ ਐੱਸ. ਪੀ. (ਡੀ) ਰੁਪਿੰਦਰ ਭਾਰਦਵਾਜ, ਡੀ. ਐੱਸ. ਪੀ. ਦਾਖਾ ਗੁਰਬੰਸ ਸਿੰਘ ਬੈਂਸ, ਡੀ. ਐੱਸ. ਪੀ. ਜਗਰਾਓ ਦਿਲਬਾਗ ਸਿੰਘ ਅਤੇ ਥਾਣਾ ਜੋਧਾਂ ਦੇ ਮੁਖੀ ਇੰਸਪੈਕਟਰ ਇੰਦਰਪਾਲ ਸਿੰਘ ਚੌਹਾਨ ਸਮੇਤ ਪੁਲਸ ਪਾਰਟੀ ਪੁੱਜੇ ਅਤੇ ਮੌਕੇ ਦਾ ਜਾਇਜ਼ਾ ਲਿਆ। ਇਸ ਸਬੰਧੀ ਥਾਣਾ ਜੋਧਾਂ ਦੇ ਮੁਖੀ ਇੰਸਪੈਕਟਰ ਇੰਦਰਪਾਲ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਜੋਧਾਂ ਵਿਖੇ ਸੁਖਦੇਵ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਥਾਣਾ ਮੁਖੀ ਅਨੁਸਾਰ ਕਥਿਤ ਦੋਸ਼ੀ ਸੁਖਦੇਵ ਸਿੰਘ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।


author

Gurminder Singh

Content Editor

Related News