ਸਾਬਕਾ ਭਾਜਪਾ ਵਿਧਾਇਕ ਨੇ ਫੜਿਆ ''ਆਪ'' ਦਾ ਪੱਲਾ, ਜਾਖੜ ਨੂੰ ਪਾਰਟੀ ''ਚ ਸ਼ਾਮਲ ਕਰਨ ਤੋਂ ਸਨ ਨਾਰਾਜ਼
09/21/2023 1:01:37 AM

ਫਾਜ਼ਿਲਕਾ (ਸੁਖਵਿੰਦਰ ਥਿੰਦ ਆਲਮਸ਼ਾਹ): ਅਬੋਹਰ ਤੋਂ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਅੱਜ ਭਾਜਪਾ ਨੂੰ ਛੱਡ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਅੱਜ ਦੁਪਹਿਰ ਆਪਣੀ ਪਾਰਟੀ 'ਚ ਸ਼ਾਮਲ ਕਰ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਹਰਦੀਪ ਸਿੰਘ ਨਿੱਝਰ ਦੇ ਕਤਲ ਬਾਰੇ ਟਰੂਡੋ ਦੇ ਦੋਸ਼ਾਂ 'ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ
ਦੱਸ ਦੇਇਏ ਕਿ ਪਿਛਲੇ ਸਮੇਂ ਸੁਨੀਲ ਜਾਖੜ ਵੱਲੋਂ ਕਾਂਗਰਸ ਪਾਰਟੀ ਨੂੰ ਛੱਡ ਬੀਜੇਪੀ ਦਾ ਪਲਾ ਫੜਿਆ ਗਿਆ ਸੀ, ਜਿਸ ਕਾਰਨ ਅਰੁਣ ਨਾਰੰਗ ਆਪਣੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਅੱਜ ਉਨ੍ਹਾਂ ਦੇ ਵੱਲੋਂ ਆਪਣੀ ਪੁਰਾਣੀ ਪਾਰਟੀ ਨੂੰ ਅਲਵਿਦਾ ਆਖਿਆ ਅਤੇ ਆਮ ਆਦਮੀ ਪਾਰਟੀ ਦਾ ਛਾੜੂ ਫੜ ਲਿਆ ਹੈ। ਇਸ ਸਬੰਧੀ ਉਨ੍ਹਾਂ ਵੀਰਵਾਰ ਅਬੋਹਰ ਪਾਰਟੀ ਵਰਕਰਾਂ ਦੀ ਮੀਟਿੰਗ ਵੀ ਰੱਖੀ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8