ਸਾਬਕਾ CM ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਰਾਹਤ, ਹਾਈਕੋਰਟ ਨੇ ਦਿੱਤੀ ਪੈਰੋਲ

Wednesday, Nov 29, 2023 - 06:54 PM (IST)

ਸਾਬਕਾ CM ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਰਾਹਤ, ਹਾਈਕੋਰਟ ਨੇ ਦਿੱਤੀ ਪੈਰੋਲ

ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਅਤੇ ਜੇਲ੍ਹ ਬ੍ਰੇਕ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ ਸਿੰਘ ਤਾਰਾ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਦਰਅਸਲ ਜਗਤਾਰ ਸਿੰਘ ਤਾਰਾ ਦੇ ਕਿਸੇ ਖ਼ਾਸ ਰਿਸ਼ਤੇਦਾਰ ਦਾ ਵਿਆਹ ਹੈ। ਇਸ ਦੇ ਮੱਦੇਨਜ਼ਰ ਅਦਾਲਤ ਵੱਲੋਂ ਜਗਤਾਰ ਸਿੰਘ ਤਾਰਾ ਨੂੰ ਉਸ ਦੇ ਵਿਆਹ 'ਚ ਜਾਣ ਲਈ 2 ਘੰਟੇ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਭਰਤੀਆਂ ਸਬੰਧੀ ਹਾਈਕੋਰਟ 'ਚ ਸੁਣਵਾਈ ਅੱਜ, ਪੜ੍ਹੋ ਕੀ ਹੈ ਪੂਰੀ ਖ਼ਬਰ

ਅਦਾਲਤ ਦੇ ਹੁਕਮਾਂ ਤੋਂ ਬਾਅਦ ਜਗਤਾਰ ਸਿੰਘ ਤਾਰਾ ਸਖ਼ਤ ਸੁਰੱਖਿਆ ਹੇਠ ਜੇਲ੍ਹ ਤੋਂ 2 ਘੰਟਿਆਂ ਲਈ ਰਿਸ਼ਤੇਦਾਰ ਦੇ ਵਿਆਹ 'ਚ ਸ਼ਾਮਲ ਹੋ ਸਕੇਗਾ। ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ 3 ਦਸੰਬਰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ 2 ਘੰਟਿਆਂ ਲਈ ਪੁਲਸ ਹਿਰਾਸਤ 'ਚ ਆਪਣੇ ਖ਼ਾਸ ਰਿਸ਼ਤੇਦਾਰ ਦੇ ਵਿਆਹ 'ਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਪਾਸ ਹੋਏ ਅਹਿਮ ਬਿੱਲ, ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

ਦੱਸਣਯੋਗ ਹੈ ਕਿ ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ 'ਚ ਬੰਦ ਹੈ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਮਗਰੋਂ ਸਜ਼ਾ ਕੱਟ ਰਿਹਾ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News