ਸਾਬਕਾ CM ਚੰਨੀ ਦਾ ਦਲ-ਬਦਲੂਆਂ 'ਤੇ ਤੰਜ, ਕਿਹਾ- 'ਜਿਨ੍ਹਾਂ ਦਾ ਆਪਣਾ ਕੋਈ ਸਟੈਂਡ ਨਹੀਂ, ਉਹ ਲੋਕਾਂ ਨਾਲ ਕੀ ਖੜ੍ਹਨਗੇ'

Monday, Apr 29, 2024 - 01:25 AM (IST)

ਸਾਬਕਾ CM ਚੰਨੀ ਦਾ ਦਲ-ਬਦਲੂਆਂ 'ਤੇ ਤੰਜ, ਕਿਹਾ- 'ਜਿਨ੍ਹਾਂ ਦਾ ਆਪਣਾ ਕੋਈ ਸਟੈਂਡ ਨਹੀਂ, ਉਹ ਲੋਕਾਂ ਨਾਲ ਕੀ ਖੜ੍ਹਨਗੇ'

ਜਲੰਧਰ (ਚੋਪੜਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਉਮੀਦਵਾਰੀ ਦੇ ਐਲਾਨ ਤੋਂ ਬਾਅਦ ਵਿਰੋਧੀ ਪਾਰਟੀਆਂ ਨੂੰ ਉਮੀਦਵਾਰ ਨਹੀਂ ਮਿਲੇ, ਜਿਸ ਕਾਰਨ ਉਨ੍ਹਾਂ ਵੱਲੋਂ ਦੂਜੀਆਂ ਪਾਰਟੀਆਂ ਤੋਂ ਉਮੀਦਵਾਰ ਲਿਆਂਦੇ ਗਏ। 

ਉਨ੍ਹਾਂ ਕਿਹਾ ਕਿ ਜਿਹੜੇ ਆਗੂਆਂ ਦਾ ਆਪਣਾ ਕੋਈ ਸਟੈਂਡ ਨਹੀਂ ਹੈ, ਉਹ ਜਲੰਧਰ ਦੇ ਲੋਕਾਂ ਨਾਲ ਕਿਵੇਂ ਖੜ੍ਹਨਗੇ। ਅਜਿਹੇ ਦਲ-ਬਦਲੂ ਆਪਣੀਆਂ ਮਾਂ ਪਾਰਟੀ ਛੱਡ ਕੇ ਚਲੇ ਗਏ, ਜਦਕਿ ਵਰਕਰ ਚੱਟਾਨ ਵਾਂਗ ਪਾਰਟੀ ਨਾਲ ਖੜ੍ਹੇ ਰਹੇ।

ਇਹ ਵੀ ਪੜ੍ਹੋ- 2 ਘੰਟੇ ਲਾਈਨ 'ਚ ਲੱਗਣ ਤੋਂ ਬਾਅਦ ਆਈ ਵਾਰੀ, ਪਰ ਅੰਦਰ ਗਏ ਤਾਂ ਪਤਾ ਲੱਗਾ- 'ਤੁਹਾਡੀ ਵੋਟ ਤਾਂ ਪਹਿਲਾਂ ਹੀ ਪੈ ਗਈ...'

ਚੰਨੀ ਨੇ ਕਿਹਾ ਕਿ ਹੋਰਨਾਂ ਪਾਰਟੀਆਂ ਦੇ ਵੱਧ ਤੋਂ ਵੱਧ ਆਗੂ ਅਤੇ ਵਰਕਰ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਦੀ ਅਗਵਾਈ ਕਰਨ ਵਾਲੇ ਆਗੂਆਂ ਦੇ ‘ਆਇਆ ਰਾਮ-ਗਿਆ ਰਾਮ’ ਵਾਲੇ ਰਵੱਈਏ ਤੋਂ ਬੇਹੱਦ ਨਿਰਾਸ਼ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਉਮੀਦਵਾਰਾਂ ਨੇ ਸਿਆਸਤ ਦਾ ਪੱਧਰ ਡੇਗ ਦਿੱਤਾ ਹੈ, ਜਿਸ ਕਾਰਨ ਉਨ੍ਹਾਂ ਦੀਆਂ ਪਾਰਟੀਆਂ ਦੇ ਨਿਰਾਸ਼ ਵਰਕਰਾਂ ਸਮੇਤ ਕਈ ਲੋਕ ਇਨ੍ਹਾਂ ਦਲ-ਬਦਲੂ ਆਗੂਆਂ ਦਾ ਸਾਥ ਛੱਡ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਉਹ ਖੁੱਲ੍ਹ ਕੇ ਕਾਂਗਰਸ ਦੇ ਹੱਕ ਵਿਚ ਖੜ੍ਹੇ ਨਜ਼ਰ ਆਉਣਗੇ। 

ਇਹ ਵੀ ਪੜ੍ਹੋ- ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲ ਸਕਣਗੇ ਸੁਨੀਤਾ ਕੇਜਰੀਵਾਲ, ਜੇਲ੍ਹ ਪ੍ਰਸ਼ਾਸਨ ਨੇ ਰੱਦ ਕੀਤੀ ਮੁਲਾਕਾਤ ਦੀ ਇਜਾਜ਼ਤ

ਇਸ ਦੌਰਾਨ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਸਮਰਥਕ ਅਸ਼ਵਨੀ ਜੰਗਰਾਲ ਅਤੇ ਉਨ੍ਹਾਂ ਦਾ ਪਰਿਵਾਰ ਕਾਂਗਰਸ ਵਿਚ ਸ਼ਾਮਲ ਹੋ ਗਏ। ਚੰਨੀ ਨੂੰ ਬਸਤੀ ਸ਼ੇਖ ਵਿਚ ਵਾਲਮੀਕਿ ਸਮਾਜ ਨੇ ਵੀ ਮੀਟਿੰਗ ਦੌਰਾਨ ਸਮਰਥਨ ਦੇਣ ਦਾ ਐਲਾਨ ਕੀਤਾ।

PunjabKesari

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News