ਕਾਂਗਰਸ ਦੇ ਸਾਬਕਾ ਵਿਧਾਇਕ ਤੇ ਮੰਤਰੀ ਫੜ ਸਕਦੇ ਨੇ 'ਆਪ' ਦਾ ਪੱਲਾ! ਮਿਲੇਗੀ ਲੋਕ ਸਭਾ ਟਿਕਟ

Monday, Mar 11, 2024 - 07:57 AM (IST)

ਕਾਂਗਰਸ ਦੇ ਸਾਬਕਾ ਵਿਧਾਇਕ ਤੇ ਮੰਤਰੀ ਫੜ ਸਕਦੇ ਨੇ 'ਆਪ' ਦਾ ਪੱਲਾ! ਮਿਲੇਗੀ ਲੋਕ ਸਭਾ ਟਿਕਟ

ਲੁਧਿਆਣਾ (ਹਿਤੇਸ਼)– ਵਿਧਾਨ ਸਭਾ ਚੋਣ ਦੀ ਤਰ੍ਹਾਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਨੇਤਾਵਾਂ ਦੇ ਪਾਰਟੀਆਂ ਬਦਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਭਾਵੇਂ ਪੰਜਾਬ ’ਚ ਇਹ ਮੁਹਿੰਮ ਹੁਣ ਤੱਕ ਭਾਜਪਾ ਵੱਲੋਂ ਚਲਾਈ ਜਾ ਰਹੀ ਸੀ ਪਰ ਹਾਲ ਹੀ ’ਚ ਪਾਲਾ ਬਦਲਣ ਵਾਲੇ ਨੇਤਾਵਾਂ ਦੀ ਕਮਾਨ ਇਕ ਵਾਰ ਫਿਰ ਆਮ ਆਦਮੀ ਪਾਰਟੀ ਨੇ ਸੰਭਾਲ ਲਈ ਹੈ, ਜਿਸ ਦਾ ਆਗਾਜ਼ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਟਿਆਲਾ ਤੋਂ ਅਕਾਲੀ ਦਲ ਦੇ ਨੇਤਾ ਹਰਪਾਲ ਜੁਨੇਜਾ ਨੂੰ ਸ਼ਾਮਲ ਕਰ ਕੇ ਕੀਤਾ ਗਿਆ ਸੀ ਅਤੇ ਹੁਣ ਬੱਸੀ ਪਠਾਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੂੰ ‘ਆਪ’ ਸ਼ਾਮਲ ਕੀਤਾ ਗਿਆ ਹੈ, ਜਿਸ ਤੋਂ ਬਾਅਦ ਤੋਂ ਚਰਚਾ ਸ਼ੁਰੂ ਹੋ ਗਈ ਹੈ ਕਿ ਆਉਣ ਵਾਲੇ ਦਿਨਾਂ ’ਚ ਕਾਂਗਰਸ ਦੇ ਕੁਝ ਹੋਰ ਸਾਬਕਾ ਵਿਧਾਇਕ ਅਤੇ ਮੰਤਰੀ ਵੀ ‘ਆਪ’ ’ਚ ਸ਼ਾਮਲ ਹੋ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸਟੇਜ ਤੋਂ ਦੱਸੀ ਵਿਧਾਨ ਸਭਾ ਅੰਦਰਲੇ 'ਜਿੰਦਰੇ' ਦੀ ਗੱਲ, ਵਿਰੋਧੀਆਂ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ (ਵੀਡੀਓ)

ਇਹ ਨੇਤਾ ਪਾਰਟੀ ’ਚ ਅਣਦੇਖੀ ਜਾਂ ਆਪਸੀ ਲੜਾਈ ਤੋਂ ਨਾਰਾਜ਼ ਚੱਲ ਰਹੇ ਹਨ ਅਤੇ ਆਗਾਮੀ ਲੋਕ ਸਭਾ ਚੋਣ ਦੇ ਮੱਦੇਨਜ਼ਰ ਉਨ੍ਹਾਂ ਨੂੰ ਆਮ ਆਦਮੀ ਪਾਰਟੀ ’ਚ ਆਪਣਾ ਸਿਆਸੀ ਭਵਿੱਖ ਨਜ਼ਰ ਆ ਰਿਹਾ ਹੈ। ਇਸ ਦੀ ਵਜ੍ਹਾ ਇਹ ਵੀ ਮੰਨੀ ਜਾ ਰਹੀ ਹੈ ਕਿ ਲੋਕ ਸਭਾ ਦੀ ਉਪ ਚੋਣ ਤੋਂ ਬਚਣ ਲਈ ‘ਆਪ’ ਆਪਣੇ ਕਿਸੇ ਵਿਧਾਇਕ ਜਾਂ ਮੰਤਰੀ ਨੂੰ ਟਿਕਟ ਦੇਣ ਦੀ ਬਜਾੲੇ ਲੋਕ ਸਭਾ ਚੋਣ ਲੜਨ ਲਈ ਮਜ਼ਬੂਤ ਆਧਾਰ ਵਾਲੇ ਨਵੇਂ ਚਿਹਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ‘ਆਪ’ ਵੱਲੋਂ ਜਲੰਧਰ ਲੋਕ ਸਭਾ ਸੀਟ ’ਤੇ ਹੋਈ ਉਪ ਚੋਣ ਦੌਰਾਨ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਸ਼ਾਮਲ ਕਰ ਕੇ ਟਿਕਟ ਦਿੱਤੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਨਵੀਂ ਐਕਸਾਈਜ਼ ਪਾਲਿਸੀ ਨੂੰ ਦਿੱਤੀ ਮਨਜ਼ੂਰੀ

ਚੰਨੀ ਦੇ ਨਾਲ ਹੋ ਸਕਦੈ ਜੀ. ਪੀ. ਦਾ ਮੁਕਾਬਲਾ

ਆਮ ਆਮੀ ਪਾਰਟੀ ਵੱਲੋਂ ਬੱਸੀ ਪਠਾਣਾ ਤੋਂ ਕਾਂਗਰਸ ਦੇ ਜਿਸ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਨੂੰ ਸ਼ਾਮਲ ਕੀਤਾ ਗਿਆ ਹੈ, ਉਸ ਨੂੰ ਲੋਕ ਸਭਾ ਚੋਣ ਦੌਰਾਨ ਫਤਿਹਗੜ੍ਹ ਸਾਹਿਬ ਤੋਂ ਟਿਕਟ ਦੇਣ ਦੀ ਚਰਚਾ ਸੁਣਨ ਨੂੰ ਮਿਲ ਰਹੀ ਹੈ। ਜਿੱਥੇ ਜੀ. ਪੀ. ਦਾ ਮੁਕਾਬਲਾ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਹੋ ਸਕਦਾ ਹੈ ਕਿਉਂਕਿ ਚੰਨੀ ਭਾਵੇਂ ਜਲੰਧਰ ਤੋਂ ਟਿਕਟ ਮੰਗ ਰਹੇ ਹਨ ਪਰ ਪਾਰਟੀ ਉਨ੍ਹਾਂ ਨੂੰ ਪੁਰਾਣੇ ਏਰੀਆ ਫਤਿਹਗੜ੍ਹ ਸਾਹਿਬ ਤੋਂ ਟਿਕਟ ਦੇ ਸਕਦੀ ਹੈ। ਇਸ ਤੋਂ ਪਹਿਲਾਂ ਚੰਨੀ ਦੇ ਭਰਾ ਸਰਕਾਰੀ ਨੌਕਰੀ ਛੱਡ ਕੇ ਜੀ. ਪੀ. ਖਿਲਾਫ ਆਜ਼ਾਦ ਚੋਣ ਲੜ ਚੁੱਕੇ ਹਨ ਅਤੇ ਉਸ ਨੂੰ ਲੈ ਕੇ ਦੋਵੇਂ ਧਿਰਾਂ ਵਿਚਕਾਰ ਛੱਤੀ ਦਾ ਅੰਕੜਾ ਚੱਲ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News