ਘਰ ਵਿਚ ਹੀ ਸਾਬਕਾ ਫੌਜੀ ਦਾ ਕਤਲ ਕਰਨ ਦੇ ਮਾਮਲੇ ’ਚ ਪੁਲਸ ਨੇ ਐੱਫ. ਆਈ. ਆਰ. ਕੀਤੀ ਦਰਜ

Tuesday, Nov 21, 2023 - 12:27 PM (IST)

ਘਰ ਵਿਚ ਹੀ ਸਾਬਕਾ ਫੌਜੀ ਦਾ ਕਤਲ ਕਰਨ ਦੇ ਮਾਮਲੇ ’ਚ ਪੁਲਸ ਨੇ ਐੱਫ. ਆਈ. ਆਰ. ਕੀਤੀ ਦਰਜ

ਘੱਲਖੁਰਦ (ਦਲਜੀਤ ਗਿੱਲ) : ਥਾਣਾ ਘੱਲਖੁਰਦ ਦੀ ਪੁਲਸ ਨੇ ਬੀਤੇ ਦਿਨੀਂ ਪਿੰਡ ਮਿਰਜੇਕੇ ’ਚ ਘਰ ਵਿਚ ਹੀ ਸਾਬਕਾ ਸੈਨਿਕ ਦਾ ਸ਼ੱਕੀ  ਹਾਲਤ ਵਿਚ ਹੋਏ ਕਤਲ ਦੇ ਮਾਮਲੇ ਵਿਚ ਮ੍ਰਿਤਕ ਦੇ ਸਾਲੇ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਘੱਲਖੁਰਦ ਦੇ ਇੰਚਾਰਜ ਸਬ-ਇੰਸਪੈਕਟਰ ਗੁਰਜੰਟ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ 'ਚ ਬਲਰਾਜ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗੋਗੋਆਣੀ ਨੇ ਦੱਸਿਆ ਕਿ ਉਸ ਦਾ ਜੀਜਾ ਕੈਪਟਨ ਜਗਜੀਤ ਸਿੰਘ (62 ਸਾਲ) ਪੁੱਤਰ ਗੁਰਬਚਨ ਸਿੰਘ ਵਾਸੀ ਵਾੜਾ ਭਾਈਕਾ ਰੋਡ ਪਿੰਡ ਮਿਰਜੇ ’ਚ ਬੀਤੀ ਰਾਤ ਜਦੋਂ ਘਰ ਵਿਚ ਇਕੱਲਾ ਸੀ।

ਉਕਤ ਨੇ ਦੱਸਿਆ ਕਿ ਅਣਪਛਾਤੇ ਲੁਟੇਰਿਆਂ ਨੇ ਘਰ ਵਿਚ ਦਾਖਲ ਹੋ ਕੇ ਲੁੱਟ ਦੀ ਨੀਅਤ ਨਾਲ ਉਸ ਦਾ ਕਤਲ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਗੁਰਜੰਟ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ 'ਚ ਕਥਿਤ ਅਣਪਛਾਤੇ ਦੋਸ਼ੀਆਂ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News