ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਵੱਡੀ ਕਾਰਵਾਈ ਦੀ ਤਿਆਰੀ ’ਚ ਵਿਜੀਲੈਂਸ
Friday, Oct 28, 2022 - 02:17 PM (IST)
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਭਾਰਤ ਭੂਸ਼ਨ ਆਸ਼ੂ ਦੁਆਲੇ ਕਾਨੂੰਨੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਦੱਸ ਦੇਈਏ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੋਈ ਖੁਰਾਕ ਘੁਟਾਲੇ ਮਾਮਲੇ 'ਚ ਆਸ਼ੂ ਖ਼ਿਲਾਫ਼ ਫਿਰੋਜ਼ਪੁਰ 'ਚ ਇਕ ਹੋਰ ਕੇਸ ਦਰਜ ਕੀਤਾ ਗਿਆ ਹੈ। ਉਸ ਖ਼ਿਲਾਫ਼ ਹੁਣ ਤੱਕ ਲੁਧਿਆਣਾ, ਫਰੀਦਕੋਟ ਅਤੇ ਨਵਾਸ਼ਹਿਰ ਸਮੇਤ 4 ਥਾਵਾਂ ਤੇ ਕੇਸ ਦਰਜ ਹੋ ਗਿਆ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਖੁਰਾਕ ਘੁਟਾਲੇ ਅਤੇ ਟੈਂਡਰਾਂ ਦੀ ਅਲਾਟਮੈਂਟ ਦੇ ਮਾਮਲੇ 'ਚ ਕਰੀਬ 10 ਹੋਰ ਥਾਵਾਂ 'ਤੇ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਇਸ ਮਾਮਲੇ 'ਚ ਇਕ ਦਰਜਨ ਦੇ ਕਰੀਬ ਕੇਸ ਦਰਜ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਅਤੇ ਕਿਸਾਨਾਂ 'ਚ ਬਣੀ ਸਹਿਮਤੀ , ਖ਼ਤਮ ਹੋਵੇਗਾ ਸੰਗਰੂਰ ’ਚ ਲੱਗਾ ਪੱਕਾ ਮੋਰਚਾ
ਜ਼ਿਕਰਯੋਗ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਾਬਕਾ ਮੰਤਰੀ ਦੀ ਜ਼ਮਾਨਕ ਰੱਦ ਕੀਤੀ ਜਾ ਚੁੱਕੀ ਹੈ ਅਤੇ ਜੇਕਰ ਅਜਿਹੇ ਹੋਰ ਵੀ ਮਾਮਲਿਆਂ 'ਚ ਆਸ਼ੂ ਨਾਮਜ਼ਦ ਹੁੰਦਾ ਹੈ ਤਾਂ ਉਸ ਨੂੰ ਲੰਮਾ ਸਮਾਂ ਜੇਲ੍ਹ 'ਚ ਗੁਜ਼ਾਰਨਾ ਪੈ ਸਕਦਾ ਹੈ। ਵਿਜੀਲੈਂਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕੇਸ ਅੰਜਾਮ ਤੱਕ ਪਹੁੰਚਾਇਆ ਜਾ ਸਕੇ ਅਤੇ ਜਿਹੜੇ ਅਧਿਕਾਰੀਆਂ ਅਤੇ ਸਿਆਸਤਦਾਨਾਂ ਦੇ ਨਾਮ ਇਸ ਸ਼ਾਮਲ ਹਨ ਜਾਂ ਜਿਨ੍ਹਾਂ ਨੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ , ਉਨ੍ਹਾਂ ਖ਼ਿਲਾਫ਼ ਕੇਸ ਨੂੰ ਮਜ਼ਬੂਤੀ ਤੇ ਠੋਸ ਤੱਤਾਂ ਦੇ ਆਧਾਰ 'ਤੇ ਲੜਾਇਆ ਜਾਵੇ। ਅਧਿਕਾਰੀ ਨੇ ਕਿਹਾ ਕਿ ਜਾਂਚ ਦੌਰਾਨ ਮੁੱਖ ਤੌਰ 'ਤੇ ਇਹੀ ਗੱਲ ਸਾਹਮਣੇ ਆਈ ਹੈ ਕਿ ਆਸ਼ੂ ਦੇ ਇਸ਼ਾਰਿਆਂ 'ਤੇ ਹੀ ਵੱਡੇ ਘਪਲੇ ਕੀਤੇ ਗਈ ਹਨ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਖੁਰਾਕ ਘਪਲੇ ਦੇ ਮਾਮਲੇ ਵਿੱਚ ਇਸ ਸਮੇਂ ਪਟਿਆਲਾ, ਸੰਗਰੂਰ, ਬਰਨਾਲਾ, ਜਲੰਧਰ , ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ , ਗੁਰਦਾਸਪੁਰ ਅਤੇ ਹੋਰ ਥਾਵਾਂ 'ਤੇ ਜਾਂਚ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।