ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਦਿੱਤਾ ਸਪੱਸ਼ਟੀਕਰਨ
Thursday, Sep 26, 2024 - 11:42 AM (IST)

ਅੰਮ੍ਰਿਤਸਰ (ਸਰਬਜੀਤ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਤੇ ਵਿਧਾਇਕ ਰਹਿ ਚੁੱਕੇ ਸੁਰਜੀਤ ਸਿੰਘ ਰੱਖੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ 30 ਅਗਸਤ ਨੂੰ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਉਪਦੇਸ਼ ਜਾਰੀ ਕੀਤਾ ਗਿਆ ਸੀ, ਉਸਦੇ ਚਲਦੇ ਮੈਂ ਬਾਹਰ ਗਿਆ ਹੋਇਆ ਸੀ। ਮੈਂ ਵਿਦੇਸ਼ 'ਚ ਹੋਣ ਕਾਰਨ ਸ੍ਰੀ ਅਕਾਲ ਤਖਤ ਸਾਹਿਬ 'ਤੇ ਨਹੀਂ ਪੁੱਜ ਸਕਿਆ ਜਿਸ ਦੇ ਚਲਦੇ ਵਿਦੇਸ਼ ਤੋਂ ਮੈਂ ਅੱਜ ਇੱਥੇ ਆਇਆ ਹਾਂ ਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਪਹੁੰਚ ਕੇ ਜਥੇਦਾਰ ਸਾਹਿਬ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ
ਉਹਨਾਂ ਕਿਹਾ ਕਿ ਸਾਡੀ ਸਰਕਾਰ ਹੁੰਦੇ ਜੋ ਵੀ ਜਾਣੇ ਅਨਜਾਨੇ 'ਚ ਭੁੱਲਾਂ ਚੁੱਕਾਂ ਹੋਈਆਂ ਹਨ ਉਨ੍ਹਾਂ ਨੂੰ ਮੁਆਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੋ ਵੀ ਸਜ਼ਾ ਲਗਾਉਣਗੇ ਅਸੀਂ ਤਿਆਰ ਹਾਂ।
ਇਹ ਵੀ ਪੜ੍ਹੋ- ਪਤੀ ਦੀ ਕਰਤੂਤ ਨੇ ਸ਼ਰਮਸਾਰ ਕੀਤੀ ਇਨਸਾਨੀਅਤ, ਦੋਸਤ ਨਾਲ ਮਿਲ ਟੱਪ ਛੱਡੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8