ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ''ਚ ਸਾਬਕਾ ਵਿਧਾਇਕਾ ਨੂੰ ਝਟਕਾ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

Saturday, Oct 14, 2023 - 01:48 AM (IST)

ਫਿਰੋਜ਼ਪੁਰ (ਕੁਮਾਰ) : ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਨੂੰ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵੱਲੋਂ ਕੁਝ ਦਿਨ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਇਸ ਸਮੇਂ ਮਾਨਸਾ ਜੇਲ੍ਹ ’ਚ ਬੰਦ ਹਨ। ਜਾਣਕਾਰੀ ਅਨੁਸਾਰ ਸਤਿਕਾਰ ਕੌਰ ਗਹਿਰੀ ਵੱਲੋਂ ਫਿਰੋਜ਼ਪੁਰ ਦੀ ਅਦਾਲਤ ’ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਸ਼ੁੱਕਰਵਾਰ ਨੂੰ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਤਿਕਾਰ ਕੌਰ ਦੀ ਜ਼ਮਾਨਤ ਅਰਜ਼ੀ ਮਾਣਯੋਗ ਅਦਾਲਤ ਵੱਲੋਂ ਖਾਰਿਜ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : 6 ਸਾਲ ਦੀ ਬੱਚੀ ਨਾਲ Rape, ਪਾਰਕ 'ਚ ਖੇਡ ਰਹੀ ਮਾਸੂਮ ਨੂੰ ਖਾਲੀ ਪਲਾਟ 'ਚ ਲੈ ਗਿਆ ਦਰਿੰਦਾ

ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਉਸ ਦੇ ਮੋਹਾਲੀ ਸਥਿਤ ਘਰ ਤੋਂ 18 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਫਿਰੋਜ਼ਪੁਰ 'ਚ ਉਨ੍ਹਾਂ ਦੇ ਨਿਵਾਸ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇਹ ਗ੍ਰਿਫ਼ਤਾਰੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸਤਿਕਾਰ ਕੌਰ ਤੋਂ ਮਾਰਚ 2023 ਵਿੱਚ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਗਈ ਸੀ। ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਕਾਂਗਰਸ ਪਾਰਟੀ ਵੱਲੋਂ 2022 ’ਚ ਟਿਕਟ ਨਾ ਦਿੱਤੇ ਜਾਣ ਕਾਰਨ ਉਹ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਕਰੋੜਾਂ ਦੀ ਲਾਗਤ ਨਾਲ ਬਣੇ ਪੰਜਾਬ ਦੇ ਇਸ ਰੇਲਵੇ ਸਟੇਸ਼ਨ ਦੀ ਡਿੱਗੀ ਛੱਤ

ਨਹੀਂ ਦੇ ਸਕੇ 2.84 ਕਰੋੜ ਦਾ ਹਿਸਾਬ : ਵਿਜੀਲੈਂਸ ਬਿਊਰੋ ਮੁਤਾਬਕ 5 ਸਾਲਾਂ ਦੌਰਾਨ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਦੀ ਆਮਦਨ 1.65 ਕਰੋੜ ਰੁਪਏ ਸੀ ਅਤੇ ਉਨ੍ਹਾਂ ਵੱਲੋਂ 4.49 ਕਰੋੜ ਰੁਪਏ ਖਰਚ ਕੀਤੇ ਗਏ। ਆਮਦਨ ਅਤੇ ਖਰਚ ਵਿੱਚ 2.84 ਕਰੋੜ ਰੁਪਏ ਦਾ ਫਰਕ ਹੈ। ਅਪ੍ਰੈਲ ਤੋਂ ਚੱਲ ਰਹੀ ਜਾਂਚ ਦੌਰਾਨ ਵਿਜੀਲੈਂਸ ਨੂੰ ਆਮਦਨ ਤੋਂ ਵੱਧ ਖਰਚ ਕੀਤੀ ਗਈ ਰਕਮ ਦਾ ਕੋਈ ਵੇਰਵਾ ਨਹੀਂ ਦਿੱਤਾ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News