ਸਾਬਕਾ ਸਾਂਸਦ ਮਹਿੰਦਰ ਸਿੰਘ ਕੇ. ਪੀ. ਦੀ ਕਾਰ ਦਾ ਹੋਇਆ ਐਕਸੀਡੈਂਟ, ਵਾਲ-ਵਾਲ ਬਚੇ ਕਾਰ ਸਵਾਰ (ਤਸਵੀਰਾਂ)

Thursday, Nov 17, 2022 - 03:51 PM (IST)

ਸਾਬਕਾ ਸਾਂਸਦ ਮਹਿੰਦਰ ਸਿੰਘ ਕੇ. ਪੀ. ਦੀ ਕਾਰ ਦਾ ਹੋਇਆ ਐਕਸੀਡੈਂਟ, ਵਾਲ-ਵਾਲ ਬਚੇ ਕਾਰ ਸਵਾਰ (ਤਸਵੀਰਾਂ)

ਫਿਲੌਰ (ਭਾਖੜੀ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ. ਪੀ. ਸੜਕ ਹਾਦਸੇ 'ਚ ਵਾਲ-ਵਾਲ ਬਚੇ ਜਦਕਿ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜਾਣਕਾਰੀ ਮੁਤਾਬਕ ਕੇ. ਪੀ. ਆਪਣੇ ਪਰਿਵਾਰ ਸਮੇਤ ਫਿਲੌਰ 'ਚ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਧਰਮਿੰਦਰ ਸਿੰਘ ਅਟਵਾਲ ਵੀ ਆਏ ਹੋਏ ਸਨ।

ਇਹ ਵੀ ਪੜ੍ਹੋ- ਜਦੋਂ ਬਿਕਰਮ ਮਜੀਠੀਆ ਦਾ ਨਾਂ ਸੁਣਦੇ ਹੀ ਭੜਕੇ CM ਮਾਨ, ਕਹਿ ਦਿੱਤੀ ਵੱਡੀ ਗੱਲ

PunjabKesari

ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦੀ ਕਾਰ ਨੂਰਮਹਿਲ ਰੋਡ ਪ੍ਰੀਤਮ ਪੈਲੇਸ ਵੱਲ ਜਾ ਰਹੀ ਸੀ ਅਤੇ ਪੁਲਸ ਪਾਇਲਟ ਦੀ ਕਾਰ ਉਨ੍ਹਾਂ ਦੀ ਕਾਰ ਦੇ ਅੱਗੇ ਜਾ ਰਹੀ ਸੀ। ਜਿਸ ਦੌਰਾਨ ਇਕ ਪਾਸੇ ਤੋਂ ਇੱਕ ਟਰੈਕਟਰ-ਟਰਾਲੀ ਆ ਗਈ ਅਤੇ ਸਾਬਕਾ ਮੰਤਰੀ ਕੇ. ਪੀ. ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਮਾਰ ਕੇ ਮੁਲਜ਼ਮ ਕਾਰ ਨੂੰ ਨੁਕਸਾਨ ਪਹੁੰਚਾ ਕੇ ਮੌਕੇ ਤੋਂ ਫਰਾਰ ਹੋ ਗਏ। ਗਨੀਮਤ ਇਹ ਰਹੀ ਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸਥਾਨਕ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

PunjabKesari 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News