ਮੀਂਹ ਮਗਰੋਂ ਖੰਭੇ ''ਚ ਆਇਆ ਕਰੰਟ, ਸਾਬਕਾ ਫ਼ੌਜੀ ਦੀ ਤੜਫ਼-ਤੜਫ਼ ਕੇ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
Tuesday, Aug 06, 2024 - 07:05 PM (IST)
ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਸ਼ਹਿਰ ਨਾਲ ਲੱਗਦੇ ਪਿੰਡ ਸ਼ਾਮਪੁਰਾ ਵਿਖੇ ਕਰੰਟ ਆਉਣ ਕਾਰਨ ਸਕੂਟਰੀ ’ਤੇ ਸਵਾਰ ਵਿਅਕਤੀ ਦੀ ਕਰੰਟ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਬੀਤੀ ਸ਼ਾਮ ਰੂਪਨਗਰ ਵਿਖੇ ਭਾਰੀ ਮੀਂਹ ਪਿਆ, ਜਿਸ ਕਾਰਨ ਸ਼ਾਮਪੁਰਾ ਵਿਖੇ ਸੜਕ ਉੱਤੇ ਕਾਫ਼ੀ ਪਾਣੀ ਜਮ੍ਹਾ ਹੋ ਗਿਆ ਸੀ। ਸੜਕ ਨੇੜੇ ਇਕ ਬਿਜਲੀ ਵਿਭਾਗ ਦਾ ਖੰਭਾ ਸੀ, ਜਿਸ ਉੱਤੇ ਮੀਟਰ ਲੱਗੇ ਹੋਏ ਹਨ। ਮੀਂਹ ਕਾਰਨ ਖੜ੍ਹੇ ਪਾਣੀ ਵਿਚ ਕਰੰਟ ਆਉਣ ਕਾਰਨ ਸਕੂਟਰ ਸਵਾਰ ਵਿਅਕਤੀ ਕਰੰਟ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾਇਆ ਗਿਆ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ 'ਚ ਉੱਡੇ ਕਾਰ ਦੇ ਪਰਖੱਚੇ, ਜਨਮ ਦਿਨ ਤੋਂ ਦੋ ਦਿਨ ਪਹਿਲਾਂ ਜਹਾਨੋਂ ਤੁਰ ਗਿਆ ਮਾਪਿਆਂ ਦਾ ਇਕਲੌਤਾ ਪੁੱਤ
ਮ੍ਰਿਤਕ ਰਾਜਿੰਦਰ ਕੁਮਾਰ ਉਰਫ਼ ਫ਼ੌਜੀ ਪੁੱਤਰ ਰੂਪ ਚੰਦ ਨਿਵਾਸੀ ਚੋਆ ਮੁਹੱਲਾ ਰੂਪਨਗਰ ਜੋ ਸਾਬਕਾ ਫ਼ੌਜੀ ਹੈ ਅਤੇ ਇਕ ਮੰਦਿਰ ਦਾ ਮੁੱਖ ਸੇਵਾਦਾਰ ਵੀ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੀਤੀ ਸ਼ਾਮ ਰੂਪਨਗਰ ਵਿਚ ਤੇਜ਼ ਬਾਰਿਸ਼ ਹੋਈ, ਜਿਸ ਤੋਂ ਬਾਅਦ ਸ਼ਾਮਪੁਰਾ ਸੜਕ ਉੱਤੇ ਪਾਣੀ ਖੜ੍ਹ ਗਿਆ, ਜਿਸ ਤੋਂ ਬਾਅਦ ਖੰਭੇ ਵਿਚ ਕਰੰਟ ਆ ਗਿਆ ਸੀ। ਰਜਿੰਦਰ ਕੁਮਾਰ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਰੂਪਨਗਰ ਬਾਈਪਾਸ ਵੱਲ ਜਾ ਰਿਹਾ ਸੀ ਕਿ ਕਰੰਟ ਦੀ ਲਪੇਟ ਵਿਚ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਰਾਹਗੀਰਾਂ ਵੱਲੋਂ ਉਸ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲੋਕਾਂ ਨੇ ਦੱਸਿਆ ਕਿ ਵਿਭਾਗ ਦੀ ਅਣਗਹਿਲੀ ਕਾਰਨ ਵਿਅਕਤੀ ਦੀ ਮੌਤ ਹੋਈ ਹੈ। ਪਤਾ ਲੱਗਿਆ ਹੈ ਕਿ ਮ੍ਰਿਤਕ ਦਾ ਇਕ ਬੇਟਾ ਅਤੇ ਦੋ ਲੜਕੀਆਂ ਹਨ।
ਇਹ ਵੀ ਪੜ੍ਹੋ- ਮਾਲ ਗੱਡੀ 'ਤੇ ਚੜ੍ਹ ਕੇ ਰੀਲ ਬਣਾਉਂਦੇ ਵਿਦਿਆਰਥੀ ਨਾਲ ਵਾਪਰਿਆ ਹਾਦਸਾ, ਆਇਆ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ