ਕਾਰ ਦੀ ਟੱਕਰ ਨਾਲ ਸਾਬਕਾ ਫ਼ੌਜੀ ਦੀ ਮੌਤ
Monday, Sep 21, 2026 - 11:01 AM (IST)
ਬਠਿੰਡਾ (ਸੁਖਵਿੰਦਰ) : ਬਠਿੰਡਾ-ਮਾਨਸਾ ਰੋਡ ’ਤੇ ਕੋਟਫੱਤਾ ਨੇੜੇ ਕਾਰ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਸਾਬਕਾ ਫ਼ੌਜੀ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਕਾਰ ਨਾਲ ਟਕਰਾਉਣ ਕਾਰਨ ਗੰਭੀਰ ਜ਼ਖਮੀ ਹੋ ਗਿਆ ਅਤੇ ਥੋੜ੍ਹੀ ਦੇਰ ਬਾਅਦ ਹੀ ਉਸਦੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਮੈਂਬਰ ਸੰਦੀਪ ਗਿੱਲ ਅਤੇ ਰਾਜਿੰਦਰ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਕੋਟਫੱਤਾ ਪੁਲਸ ਨੂੰ ਸੂਚਿਤ ਕੀਤਾ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ। ਮ੍ਰਿਤਕ ਮੋਟਰਸਾਈਕਲ ਸਵਾਰ ਦੀ ਪਛਾਣ ਹਰਿੰਦਰਪਾਲ ਸਿੰਘ (65) ਪੁੱਤਰ ਲਖਵਿੰਦਰ ਸਿੰਘ ਵਾਸੀ ਕੋਟਫੱਤਾ ਵਜੋਂ ਹੋਈ ਹੈ। ਪੁਲਸ ਮਾਮਲੇ ’ਚ ਅਗਲੇਰੀ ਕਾਰਵਾਈ ਕਰ ਰਹੀ ਹੈ।
