ਵੱਡਾ ਸੜਕ ਹਾਦਸਾ! ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਬਕਾ ਫੌਜੀ ਦੀ ਮੌਤ
Friday, Jun 06, 2025 - 09:58 PM (IST)

ਬਰਨਾਲਾ (ਪੁਨੀਤ) : ਬਰਨਾਲਾ ਵਿਚ ਵੱਡਾ ਹਾਦਸਾ ਵਾਪਰਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਕਿਸੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਸਾਬਕਾ ਫੌਜੀ ਦੀ ਮੌਤ ਹੋ ਗਈ। ਇਸ ਦੌਰਾਨ ਉਹ ਆਪਣੇ ਦੋਸਤ ਨਾਲ ਸਕੂਟਰ 'ਤੇ ਪਿੰਡ ਵਾਪਸ ਆ ਰਿਹਾ ਸੀ ਤੇ ਇਸੇ ਦੌਰਾਨ ਹੀ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।
ਇਸ ਮੌਕੇ ਮ੍ਰਿਤਕ ਸਾਬਕਾ ਸੈਨਿਕ ਸੁਖਵਿੰਦਰ ਸਿੰਘ ਕਿੰਦਰ ਦੇ ਵੱਡੇ ਭਰਾ ਕੁਲਦੀਪ ਸਿੰਘ ਕਾਲਾ ਨੇ ਦੱਸਿਆ ਕਿ ਬੀਤੀ ਰਾਤ ਉਸਦਾ ਭਰਾ ਸੁਖਵਿੰਦਰ ਸਿੰਘ ਕਿਸੇ ਹੋਰ ਵਿਅਕਤੀ ਨਾਲ ਪੱਖੋ ਕੰਚੀਆਂ ਤੋਂ ਆਪਣੇ ਪਿੰਡ ਉਗੋਕੇ ਵਾਪਸ ਆ ਰਿਹਾ ਸੀ। ਜਦੋਂ ਉਹ ਪਿੰਡ ਉਗੋਕੇ ਨੇੜੇ ਪਹੁੰਚਿਆ ਤਾਂ ਇੱਕ ਅਣਪਛਾਤੇ ਭਾਰੀ ਵਾਹਨ ਨੇ ਉਸਦੇ ਸਕੂਟਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਸਦੇ ਭਰਾ ਦੀ ਦਰਦਨਾਕ ਮੌਤ ਹੋ ਗਈ। ਉਸਨੂੰ ਟੱਕਰ ਮਾਰਨ ਤੋਂ ਬਾਅਦ ਅਣਪਛਾਤਾ ਵਾਹਨ ਚਾਲਕ ਆਪਣੀ ਗੱਡੀ ਲੈ ਕੇ ਭੱਜ ਗਿਆ। ਇਸ ਹਾਦਸੇ ਵਿੱਚ ਉਸਦੇ ਭਰਾ ਦੀ ਮੌਤ ਹੋ ਗਈ, ਜਦੋਂ ਕਿ ਪਿੰਡ ਦਾ ਇੱਕ ਹੋਰ ਵਿਅਕਤੀ ਵੀ ਵਾਲ-ਵਾਲ ਬਚ ਗਿਆ। ਰਾਤ ਦੇ ਹਨੇਰੇ ਕਾਰਨ ਅਣਪਛਾਤਾ ਵਾਹਨ ਭੱਜਣ ਵਿੱਚ ਕਾਮਯਾਬ ਹੋ ਗਿਆ।
ਪੀੜਤ ਪਰਿਵਾਰ ਦੇ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਅਣਪਛਾਤੇ ਵਾਹਨ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਸਾਬਕਾ ਸੈਨਿਕ ਸੁਖਵਿੰਦਰ ਸਿੰਘ ਕਿੰਦਰ ਫੌਜੀ ਸੱਤ ਸਾਲ ਪਹਿਲਾਂ ਫੌਜ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਪਿੰਡ ਵਿੱਚ ਆਪਣੇ ਪਰਿਵਾਰ ਕੋਲ ਵਾਪਸ ਆਇਆ ਸੀ ਅਤੇ ਪੋਲਟਰੀ ਫਾਰਮ ਰਾਹੀਂ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਿਹਾ ਸੀ। ਇਸ ਤੋਂ ਇਲਾਵਾ ਸੁਖਵਿੰਦਰ ਸਿੰਘ ਕਿੰਦਰ ਫੌਜੀ ਸਮਾਜਿਕ ਕੰਮਾਂ ਵਿੱਚ ਵੀ ਬਹੁਤ ਯੋਗਦਾਨ ਪਾਉਂਦੇ ਸਨ। ਪਰ ਇਸ ਦੁਖਦਾਈ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਹੈ, ਜਿੱਥੇ ਪਿੰਡ ਵਾਸੀ, ਪਿੰਡ ਦੀ ਪੰਚਾਇਤ ਅਤੇ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ। ਮ੍ਰਿਤਕ ਸੁਖਵਿੰਦਰ ਸਿੰਘ ਕਿੰਦਰ ਫੌਜੀ ਆਪਣੇ ਪਿੱਛੇ ਆਪਣੇ ਬਜ਼ੁਰਗ ਪਿਤਾ, ਪਤਨੀ ਅਤੇ ਦੋ ਬੱਚੇ, ਇੱਕ ਪੁੱਤਰ ਅਤੇ ਇੱਕ ਧੀ ਛੱਡ ਗਿਆ ਹੈ। ਜਿਨ੍ਹਾਂ ਦੀ ਰੋਣ ਕਾਰਨ ਹਾਲਤ ਖਰਾਬ ਹੈ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸ਼ਾਇਨਾ ਥਾਣੇ ਦੇ ਐੱਸਐੱਚਓ ਗੁਰਮੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅਣਪਛਾਤੇ ਡਰਾਈਵਰ ਦੀ ਭਾਲ ਲਈ ਸੀਸੀਟੀਵੀ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ ਅਤੇ ਪੁਲਸ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e