ਮਾਨਸਾ ''ਚ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤ ''ਚ ਮੌਤ, ਪਤਨੀ ਨੂੰ ਲਿਆ ਗਿਆ ਹਿਰਾਸਤ ''ਚ
Saturday, Aug 08, 2026 - 03:36 PM (IST)
ਮਾਨਸਾ (ਸੰਦੀਪ ਮਿੱਤਲ) : ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲੀ ਚਹਿਲਾਂ ਵਾਲੀ 'ਚ ਦੇਰ ਰਾਤ ਸਾਬਕਾ ਫ਼ੌਜੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ (40) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਦੀ ਲਾਸ਼ ਉਸਦੇ ਘਰ ਵਿੱਚੋਂ ਮਿਲੀ। ਉਹ ਇੱਕ ਪ੍ਰਾਈਵੇਟ ਫੈਕਟਰੀ 'ਚ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਐਤਵਾਰ ਨੂੰ ਵੀ ਖੁੱਲ੍ਹਣਗੇ ਦਫ਼ਤਰ! ਪੰਜਾਬੀਓ ਹੋ ਜਾਓ ALERT, 15 ਤਾਰੀਖ਼ ਮਗਰੋਂ ਪਵੇਗੀ ਵੱਡੀ ਮੁਸੀਬਤ
ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਦੇ ਸਬੰਧ 'ਚ ਮ੍ਰਿਤਕ ਦੀ ਪਤਨੀ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਰਦੂਲਗੜ੍ਹ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : 'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
ਪਿੰਡ ਵਾਸੀਆਂ ਅਨੁਸਾਰ ਪਤੀ-ਪਤਨੀ ਵਿਚਕਾਰ ਪਿਛਲੇ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਮ੍ਰਿਤਕ ਦੇ ਦੋ ਬੱਚੇ ਦੱਸੇ ਜਾ ਰਹੇ ਹਨ। ਪੁਲਸ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
