ਤੜਕਸਾਰ ਸਾਬਕਾ ਫੌਜੀ ਦਾ ਗੋਲ਼ੀਆਂ ਮਾਰ ਕੇ ਕਤਲ, cctv ਤਸਵੀਰਾਂ ਆਇਆ ਸਾਹਮਣੇ
Saturday, May 03, 2025 - 11:46 AM (IST)

ਤਰਨਤਾਰਨ (ਮਨਦੀਪ)- ਫਿਰੌਤੀ ਮਾਮਲੇ ਵਿਚ ਅੱਜ ਤੜਕਸਾਰ ਅਣਪਛਾਤੇ ਵਿਅਕਤੀ ਵੱਲੋਂ ਆੜ੍ਹਤੀ ਜਸਵੰਤ ਸਿੰਘ ਉਰਫ ਬਿੱਟੂ (50) ਪੁੱਤਰ ਅਜੀਤ ਸਿੰਘ ਵਾਸੀ ਪਿੰਡ ਦੁਬਲੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਆੜ੍ਹਤ ਆਪਣੇ ਘਰ ਦੇ ਨਜ਼ਦੀਕ ਗੁਰੂ ਨਾਨਕ ਖੇਤੀ ਸਟੋਰ ਅਤੇ ਆੜ੍ਹਤ ਦਾ ਕਾਰੋਬਾਰ ਕਰਦਾ ਸੀ। ਜਦੋਂ ਸਵੇਰੇ ਕਰੀਬ 6:30 ਵਜੇ ਆਪਣੀ ਆੜ੍ਹਤ ਉੱਪਰ ਮੌਜੂਦ ਸੀ ਤਾਂ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਵੱਲੋਂ ਉਸ ਦੀ ਆੜ੍ਹਤ ਅੰਦਰ ਆ ਕੇ ਕਾਊਂਟਰ ਉੱਪਰ ਮੌਜੂਦ ਜਸਵੰਤ ਸਿੰਘ ਉੱਪਰ ਪਿਸਤੌਲ ਨਾਲ ਤਿੰਨ ਗੋਲੀਆਂ ਚਲਾਉਂਦੇ ਹੋਏ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹ ਤਿੰਨੋਂ ਫਾਇਰ ਜਸਵੰਤ ਦੀ ਛਾਤੀ 'ਚ ਲੱਗੇ ਸਨ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ
ਇਸ ਵਾਰਦਾਤ ਦੀ ਸਾਰੀ ਘਟਨਾ ਦੁਕਾਨ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਤਸਵੀਰਾਂ 'ਚ ਦੇਖਿਆ ਗਿਆ ਹੈ ਕਿ ਇਕ ਵਿਅਕਤੀ ਪਲਸਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੁਕਾਨ ਅੰਦਰ ਗਿਆ ਤੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ 'ਤੇ ਫਰਾਰ ਹੋ ਗਿਆ ਅਤੇ ਆੜ੍ਹਤ ਜਸਵੰਤ ਦੀ ਮੌਕੇ 'ਤੇ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਮੌਕੇ 'ਤੇ 4 ਜਣਿਆਂ ਦੀ ਮੌਤ
ਪਰਿਵਾਰਕ ਮੈਂਬਰਾਂ ਮੁਤਾਬਕ ਜਸਵੰਤ ਸਿੰਘ ਨੂੰ ਪਿਛਲੇ ਲੰਮੇ ਸਮੇਂ ਤੋਂ ਗੈਂਗਸਟਰਾਂ ਵੱਲੋਂ ਲਗਾਤਾਰ ਫਿਰੌਤੀ ਦੀਆਂ ਫੋਨ ਕਾਲਾਂ ਆ ਰਹੀਆਂ ਸਨ। ਜਿਸ 'ਤੇ ਪੈਸੇ ਨਾ ਦੇਣ ਕਾਰਨ ਅੱਜ ਤੜਕਸਾਰ ਜਸਵੰਤ ਸਿੰਘ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜਸਵੰਤ ਸਿੰਘ ਭਾਰਤੀ ਫੌਜ 'ਚੋਂ ਆਪਣੀ ਨੌਕਰੀ ਪੂਰੀ ਕਰਨ ਤੋਂ ਬਾਅਦ ਸੇਵਾ ਮੁਕਤ ਸੀ ਅਤੇ ਹੁਣ ਆੜ੍ਹਤ ਦਾ ਕੰਮ ਕਰਦਾ ਸੀ।
ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਰਾਹਤ ਦੀ ਖ਼ਬਰ, ਇਹ ਟਰੇਨਾਂ ਮੁੜ ਹੋਈਆਂ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8