ਸਾਬਕਾ ਫੌਜੀ ਨੇ ਖੁਦ ਨੂੰ ਮਾਰੀ ਗੋਲੀ, ਮੌਤ

7/28/2020 8:15:45 PM

ਗੁਰਦਾਸਪੁਰ,(ਵਿਨੋਦ)- ਪਤਨੀ ਦੀ ਮੌਤ ਦੇ ਬਾਅਦ ਮਾਨਸਿਕ ਪ੍ਰੇਸ਼ਾਨੀ ’ਚ ਚੱਲ ਰਹੇ ਇਕ ਸਾਬਕਾ ਫੌਜੀ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ। ਮ੍ਰਿਤਕ ਦੀ ਪਹਿਚਾਣ ਅਮਰੀਕ ਸਿੰਘ ਪੁੱਤਰ ਰਾਜਪਾਲ ਸਿੰਘ ਵਾਸੀ ਮੰਗਲਸੈਨ ਵਜੋਂ ਹੋਈ ਹੈ।

ਇਸ ਸਬੰਧੀ ਕੇਸ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਸਾਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਪਿੰਡ ਮੰਗਲਸੈਨ ਵਾਸੀ ਅਮਰੀਕ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲਿਆ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਮ੍ਰਿਤਕ ਫੌਜ ਤੋਂ ਸੇਵਾਮੁਕਤ ਸਿਪਾਹੀ ਸੀ ਅਤੇ ਪ੍ਰਾਇਵੇਟ ਨੌਕਰੀ ਕਰ ਰਿਹਾ ਸੀ। ਉਸ ਦੀ ਪਤਨੀ ਦਾ ਲਗਭਗ ਤਿੰਨ ਸਾਲ ਪਹਿਲੇ ਦਿਹਾਂਤ ਹੋ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਪ੍ਰੇਸ਼ਾਨ ਰਹਿੰਦਾ ਸੀ। ਜਿਸ ਕਾਰਣ ਉਸ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਪੁਲਸ ਅਧਿਕਾਰੀ ਅਨੁਸਾਰ ਵਿਅਕਤੀ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾ ਕੇ ਵਾਰਿਸ਼ਾਂ ਨੂੰ ਸੌਂਪ ਦਿੱਤੀ ਹੈ।


Bharat Thapa

Content Editor Bharat Thapa