ਪੰਜਾਬ 'ਚ ਵੱਡੀ ਵਾਰਦਾਤ : ਪੁਰਾਣੀ ਰੰਜ਼ਿਸ਼ ਤਹਿਤ ਸਾਬਕਾ ਫੌਜੀ ਦਾ ਕਿਰਚ ਮਾਰ ਕੇ ਕਤਲ

Thursday, Feb 05, 2026 - 06:45 PM (IST)

ਪੰਜਾਬ 'ਚ ਵੱਡੀ ਵਾਰਦਾਤ : ਪੁਰਾਣੀ ਰੰਜ਼ਿਸ਼ ਤਹਿਤ ਸਾਬਕਾ ਫੌਜੀ ਦਾ ਕਿਰਚ ਮਾਰ ਕੇ ਕਤਲ

ਪੱਟੀ (ਸੰਦੀਪ)- ਖੇਮਕਰਨ ਹਲਕੇ ਦੇ ਪਿੰਡ ਚੀਮਾ ਖੁਰਦ 'ਚ ਇੱਕ ਸਾਬਕਾ ਫੌਜੀ ਦਾ ਕਤਲ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗੁਰਮੇਜ ਸਿੰਘ (40) ਵਜੋਂ ਹੋਈ ਹੈ, ਜੋ ਕੁਝ ਸਮਾਂ ਪਹਿਲਾਂ ਫੌਜ ਵਿੱਚੋਂ ਨੌਕਰੀ ਕਰਕੇ ਵਾਪਸ ਆਪਣੇ ਪਿੰਡ ਆਇਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਕੱਲ੍ਹ ਇਨ੍ਹਾਂ ਇਲਾਕਿਆਂ 'ਚ ਰਹੇਗੀ ਬੱਤੀ ਬੰਦ

ਪਰਿਵਾਰਕ ਮੈਂਬਰਾਂ ਦੇ ਮੁਤਾਬਕ ਗੁਰਮੇਜ ਸਿੰਘ ਅੱਜ ਆਪਣੇ ਪਿੰਡ ਵਿੱਚ ਖੜਾ ਸੀ ਕਿ ਉਸ ਨਾਲ ਪੁਰਾਣੀ ਰੰਜਿਸ਼ ਰੱਖਣ ਵਾਲੇ ਲੋਕਾਂ ਨੇ ਉਸ ਨੂੰ ਘੇਰ ਲਿਆ। ਦੋਸ਼ ਲਗਾਇਆ ਗਿਆ ਹੈ ਕਿ ਪਿੰਡ ਦੇ ਮੋਹਤਬਰ, ਜੋ ਆਮ ਆਦਮੀ ਪਾਰਟੀ ਨਾਲ ਸਬੰਧਿਤ ਦੱਸੇ ਜਾ ਰਹੇ ਹਨ, ਸ਼ਰਨਜੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਕਿਰਚ ਨਾਲ ਹਮਲਾ ਕਰਕੇ ਗੁਰਮੇਜ ਸਿੰਘ ਦਾ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ-  ਪੰਜਾਬ ਕੇਸਰੀ ਦੇ ਹੱਕ 'ਚ ਆਏ ਕੁੰਵਰ ਵਿਜੇ ਪ੍ਰਤਾਪ, ਕਿਹਾ- 'ਸਰਕਾਰ ਨੇ ਸਾਰੇ ਮਹਿਕਮੇ ਇਕ ਕੰਮ ਲਗਾਏ'

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ। ਇਸ ਸਬੰਧੀ ਡੀਐੱਸਪੀ ਜਗਜੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News