RIMC ਦੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਵੈੱਬਸਾਈਟ ''ਤੇ ਪ੍ਰਕਾਸ਼ਿਤ
Thursday, Aug 14, 2025 - 05:00 PM (IST)

ਚੰਡੀਗੜ੍ਹ : ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਰ.ਆਈ.ਐੱਮ.ਸੀ. ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿਚ ਸ਼ਾਮਲ ਹੋਏ ਸਾਰੇ ਉਮੀਦਵਾਰ ਇਸ ਲਿੰਕ 'ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐੱਮ.ਸੀ.) ਦੀ ਅਧਿਕਾਰਤ ਵੈੱਬਸਾਈਟ ਇਸ ਸਮੇਂ ਮੈਂਨਟੇਨੈਂਸ ਅਧੀਨ ਹੈ, ਜਿਸ ਕਾਰਨ ਨਤੀਜਾ ਇਸ ਵੈੱਬਸਾਈਟ ‘ਤੇ ਅਪਲੋਡ ਨਹੀਂ ਕੀਤਾ ਜਾ ਸਕਿਆ।