ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ

Friday, Apr 22, 2022 - 04:43 PM (IST)

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ

ਮਾਲੇਰਕੋਟਲਾ (ਜ਼ਹੂਰ/ਸ਼ਹਾਬੂਦੀਨ) : ਜ਼ਿਲ੍ਹਾ ਮੈਜਿਸਟ੍ਰੇਟ, ਮਾਲੇਰਕੋਟਲਾ ਸੰਯਮ ਅਗਰਵਾਲ ਵੱਲੋਂ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ-ਦੁਆਲੇ 200 ਮੀਟਰ ਦੇ ਘਰੇ ’ਚ ਆਮ ਲੋਕਾਂ ਦੇ ਇਕੱਠੇ ਹੋਣ ’ਤੇ 22 ਅਪ੍ਰੈਲ 2022 ਤੋਂ 23 ਮਈ 2022 ਤੱਕ ਸਵੇਰੇ 6 ਤੋਂ ਸ਼ਾਮ 6 ਵਜੇ ਤੱਕ ਰੋਕ ਲਗਾਈ ਹੈ। ਇਨ੍ਹਾਂ ਹੁਕਮਾਂ ਤਹਿਤ ਪ੍ਰੀਖਿਆ ਕੇਂਦਰਾਂ ਦੇ ਬਾਹਰ 200 ਮੀਟਰ ਦੇ ਘੇਰੇ ਤੱਕ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਰੋਕ ਲਗਾਈ ਜਾਂਦੀ ਹੈ।

ਇਨ੍ਹਾਂ ਕੇਂਦਰਾਂ ਦੇ ਅੰਦਰ 200 ਮੀਟਰ ਦੇ ਘੇਰੇ ’ਚ ਸਿਰਫ ਪੇਪਰ ਦੇਣ ਵਾਲੇ ਵਿਦਿਆਰਥੀ ਅਤੇ ਪੇਪਰ ਲੈਣ ਵਾਲੇ ਅਧਿਕਾਰੀਆਂ/ਮੁਲਾਜ਼ਮਾਂ ਨੂੰ ਹੀ ਦਾਖ਼ਲ ਹੋਣ ਦੀ ਮਨਜ਼ੂਰੀ ਹੋਵੇਗ। ਇਸ ਤੋਂ ਇਲਾਵਾ ਆਮ ਪਬਲਿਕ ਨੂੰ ਉਕਤ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਘੇਰੇ ’ਚ ਕੋਈ ਵੀ ਕਿਸੇ ਵੀ ਤਰ੍ਹਾਂ ਦਾ ਹਥਿਆਰ ਸੋਟੀ ਲਾਠੀ ਵਗੈਰਾ/ਅਸਲਾ ਚੁੱਕਣ ’ਤੇ ਮਨਾਹੀ ਹੋਵੇਗੀ। ਇਹ ਹੁਕਮ ਪੁਲਸ, ਹੋਮਗਾਰਡ ਸੀ. ਆਰ. ਪੀ. ਐੱਫ. ਜਾਂ ਸਰਕਾਰੀ ਡਿਊਟੀ ਕਰ ਰਹੇ ਸੁਰੱਖਿਆ ਮੁਲਾਜ਼ਮਾਂ ਜਿਨ੍ਹਾਂ ਪਾਸ ਸਰਕਾਰੀ ਹਥਿਆਰ ਹਨ, ’ਤੇ ਲਾਗੂ ਨਹੀਂ ਹੋਵੇਗਾ।
 


author

Babita

Content Editor

Related News