ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਲੋਕਾਂ ਦੇ ਇਕੱਠੇ ਹੋਣ ''ਤੇ ਮਨਾਹੀ

Wednesday, Feb 22, 2023 - 04:00 PM (IST)

ਮੋਹਾਲੀ (ਨਿਆਮੀਆਂ) : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ-144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰ ਅੰਦਰ ਲੋਕਾਂ ਦੇ ਇਕੱਠੇ ਹੋਣ 'ਤੇ ਮਨਾਹੀ ਕੀਤੀ ਗਈ ਹੈ।

ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਲਈ ਪੰਜਾਬ ਸਕੂਲ ਸਿਖਿਆ ਬੋਰਡ ਅਤੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ, ਵੱਲੋਂ ਜ਼ਿਲ੍ਹਾ ਐੱਸ. ਏ. ਐੱਸ. ਨਗਰ 'ਚ ਨਿਸ਼ਚਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਲੋਕਾਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 21 ਅਪ੍ਰੈਲ 2023 ਤੱਕ ਲਾਗੂ ਰਹਿਣਗੇ।
 


Babita

Content Editor

Related News