ਪ੍ਰੀਖਿਆਵਾਂ ਦੀਆਂ ਬਦਲ ਗਈਆਂ ਤਾਰੀਖ਼ਾਂ, ਹੁਣ ਕਦੋਂ ਹੋਣਗੀਆਂ, ਜਲਦੀ ਕਰੋ Check

Wednesday, Jan 01, 2025 - 10:51 AM (IST)

ਪ੍ਰੀਖਿਆਵਾਂ ਦੀਆਂ ਬਦਲ ਗਈਆਂ ਤਾਰੀਖ਼ਾਂ, ਹੁਣ ਕਦੋਂ ਹੋਣਗੀਆਂ, ਜਲਦੀ ਕਰੋ Check

ਲੁਧਿਆਣਾ (ਵਿੱਕੀ) : ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ (ਪੀ. ਐੱਸ. ਐੱਸ. ਐੱਸ. ਬੀ.) 19 ਜਨਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਧਿਆਨ ’ਚ ਰੱਖਦੇ ਹੋਏ ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ, ਪੰਜਾਬ (ਐੱਸ. ਸੀ. ਈ. ਆਰ. ਟੀ.) ਨੇ ਸੈਸ਼ਨ 2024-25 ਲਈ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ (ਐੱਨ. ਐੱਮ. ਐੱਮ. ਐੱਸ.) ਅਤੇ ਪੰਜਾਬ ਸਟੇਟ ਟੈਲੇਂਟ ਸਰਚ ਪ੍ਰੀਖਿਆ (ਪੀ. ਐੱਸ. ਟੀ. ਐੱਸ. ਈ.) ਦੀਆਂ ਤਾਰੀਖ਼ਾਂ ’ਚ ਬਦਲਾਅ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, Exams ਨੂੰ ਲੈ ਕੇ ਆਈ Update

ਇਹ ਪ੍ਰੀਖਿਆਵਾਂ, ਜੋ ਪਹਿਲਾਂ 19 ਜਨਵਰੀ ਨੂੰ ਹੋਣੀਆਂ ਸਨ, ਹੁਣ 2 ਫਰਵਰੀ ਨੂੰ ਹੋਣਗੀਆਂ। ਇਸ ਬਦਲਾਅ ਨਾਲ ਪ੍ਰਭਾਵਿਤ ਪ੍ਰੀਖਿਆਵਾਂ ’ਚ 8ਵੀਂ ਜਮਾਤ ਲਈ ਐੱਨ. ਐੱਮ. ਐੱਮ. ਐੱਸ. ਅਤੇ ਪੀ. ਐੱਸ. ਟੀ. ਐੱਸ. ਈ. ਅਤੇ 10ਵੀਂ ਜਮਾਤ ਲਈ ਪੀ. ਐੱਸ. ਟੀ. ਐੱਸ. ਈ. ਸ਼ਾਮਲ ਹਨ। ਐੱਸ. ਸੀ. ਈ. ਆਰ. ਟੀ. ਵੱਲੋਂ ਇਹ ਫ਼ੈਸਲਾ ਪੀ. ਐੱਸ. ਐੱਸ. ਐੱਸ. ਬੀ. ਦੀਆਂ ਪ੍ਰੀਖਿਆਵਾਂ ਅਤੇ ਵਿਦਿਆਰਥੀਆਂ ਵਿਚਕਾਰ ਟਕਰਾਅ ਤੋਂ ਬਚਣ ਲਈ ਲਿਆ ਗਿਆ ਹੈ।

ਇਹ ਵੀ ਪੜ੍ਹੋ : ਨਵਾਂ ਸਾਲ ਚੜ੍ਹਦੇ ਹੀ ਪੰਜਾਬੀਆਂ ਨੂੰ ਪਵੇਗੀ ਮੁਸੀਬਤ! ਕੜਾਕੇ ਦੀ ਠੰਡ 'ਚ ਹੋਣਗੇ ਬਾਹਲੇ ਔਖੇ

ਪ੍ਰੀਖਿਆ ਕੇਂਦਰਾਂ ’ਤੇ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਇਹ ਤਬਦੀਲੀ ਜ਼ਰੂਰੀ ਮੰਨੀ ਗਈ ਹੈ। ਐੱਸ. ਸੀ. ਈ. ਆਰ. ਟੀ. ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਧੀਆਂ ਮਿਤੀਆਂ ਨੂੰ ਧਿਆਨ ’ਚ ਰੱਖਦੇ ਹੋਏ ਆਪਣੀਆਂ ਤਿਆਰੀਆਂ ਜਾਰੀ ਰੱਖਣ। ਪ੍ਰੀਖਿਆ ਨਾਲ ਸਬੰਧਿਤ ਹੋਰ ਸਾਰੇ ਵੇਰਵੇ ਪਹਿਲਾਂ ਵਾਂਗ ਹੀ ਵੈਧ ਰਹਿਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8



 


author

Babita

Content Editor

Related News