ਪ੍ਰੀਖਿਆਵਾਂ ਦੀਆਂ ਬਦਲ ਗਈਆਂ ਤਾਰੀਖ਼ਾਂ! ਵਿਦਿਆਰਥੀ ਪੜ੍ਹ ਲੈਣ ਇਹ ਜ਼ਰੂਰੀ ਖ਼ਬਰ
Monday, May 12, 2025 - 09:35 AM (IST)

ਚੰਡੀਗੜ੍ਹ (ਸ਼ੀਨਾ) : ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ 10 ਮਈ ਦੇ ਨੋਟਿਸ ’ਚ ਸੋਧ ਕਰਦਿਆਂ ਸਮੈਸਟਰ ਪ੍ਰੀਖਿਆਵਾਂ ਦੀਆਂ ਤਾਰੀਖ਼ਾਂ ’ਚ ਬਦਲਾਅ ਕੀਤਾ ਗਿਆ ਹੈ। ਇਹ ਪ੍ਰੀਖਿਆਵਾਂ ਹੁਣ 13 ਤੇ 14 ਮਈ ਦੀ ਬਜਾਏ 15 ਮਈ ਤੋਂ ਹੋਣਗੀਆਂ। ਇਸ ਦੇ ਨਾਲ ਹੀ ਪੀ. ਯੂ.-ਸੀ. ਈ.ਟੀ. (ਯੂ. ਜੀ.) ਦਾਖ਼ਲਾ ਪ੍ਰੀਖਿਆ ਨਿਰਧਾਰਿਤ ਪ੍ਰੋਗਰਾਮ ਅਨੁਸਾਰ 12 ਮਈ ਨੂੰ ਹੀ ਹੋਵੇਗੀ।
ਇਹ ਵੀ ਪੜ੍ਹੋ : ਸੀਜ਼ਫਾਇਰ ਮਗਰੋਂ ਪ੍ਰੀਖਿਆਵਾਂ ਨੂੰ ਲੈ ਕੇ ਵੱਡੀ ਅਪਡੇਟ, ਵਿਦਿਆਰਥੀ ਪੜ੍ਹ ਲੈਣ ਜ਼ਰੂਰੀ ਖ਼ਬਰ
ਪੰਜਾਬ ਯੂਨੀਵਰਸਿਟੀ ਦੇ ਕੰਟਰੋਲਰ ਆਫ਼ ਐਗਜ਼ਾਮੀਨੇਸ਼ਨਜ਼ ਨੇ ਨੋਟਿਸ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਪਹਿਲਾਂ ਇਹ ਪ੍ਰੀਖਿਆ 11 ਮਈ ਨੂੰ ਹੋਣੀ ਸੀ, ਪਰ ਪੀ. ਯੂ. ਪ੍ਰਬੰਧਨ ਵਲੋਂ ਦੋਹਾਂ ਦੇਸ਼ਾਂ ਵਿਚਾਲੇ ਵੱਧਦੇ ਤਣਾਅ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਪ੍ਰੀਖਿਆ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਸੀ।
ਇਹ ਵੀ ਪੜ੍ਹੋ : High Alert ਮਗਰੋਂ ਬਠਿੰਡਾ 'ਚ ਅੱਜ ਆਮ ਵਰਗੇ ਹਾਲਾਤ, ਲੋਕਾਂ ਨੇ ਲਿਆ ਸੁੱਖ ਦਾ ਸਾਹ
ਹਰ ਸਾਲ ਚੰਡੀਗੜ੍ਹ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ 18000 ਤੋਂ ਵੱਧ ਵਿਦਿਆਰਥੀ ਇਸ ਪ੍ਰੀਖਿਆ ਵਿਚ ਹਿੱਸਾ ਲੈਂਦੇ ਹਨ। ਬਾਕੀ ਪ੍ਰੀਖਿਆਵਾਂ ਦੀ ਸਮਾਂ ਸਾਰਨੀ 14 ਮਈ ਸ਼ਾਮ ਤੱਕ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ’ਤੇ ਜਾਰੀ ਕੀਤੀ ਜਾਵੇਗੀ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਤਬਦੀਲੀਆਂ ਸਬੰਧੀ ਨਿਯਮਿਤ ਤੌਰ ’ਤੇ ਵੈੱਬਸਾਈਟ ਦੀ ਜਾਂਚ ਕਰਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8