'ਸਕੂਲ ਆਫ ਐਮੀਨੈਂਸ' 'ਚ 9ਵੀਂ ਤੇ 11ਵੀਂ ਕਲਾਸ 'ਚ ਦਾਖ਼ਲੇ ਲਈ ਪੋਰਟਲ ਲਾਂਚ, ਇਸ ਦਿਨ ਹੋਵੇਗੀ ਪ੍ਰੀਖਿਆ
Tuesday, Feb 28, 2023 - 09:35 AM (IST)

ਲੁਧਿਆਣਾ (ਵਿੱਕੀ) : ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਪ੍ਰਸਿੱਧ ਸੂਬਾ ਬਣਾਉਣ ਅਤੇ ਵਿਦਿਆਰਥੀਆਂ ਨੂੰ ਉੱਚ ਕੁਆਲਿਟੀ ਐਜੂਕੇਸ਼ਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਸੂਬੇ ’ਚ 117 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿਚ 9ਵੀਂ ਅਤੇ 11ਵੀਂ ਕਲਾਸ ਦੇ ਦਾਖ਼ਲੇ ਲਈ ਵਿਭਾਗ ਵੱਲੋਂ https://www.epunjabschool.gov.in/school-eminence/ ਪੋਰਟਲ ਲਾਂਚ ਕੀਤਾ ਗਿਆ। ਇਨ੍ਹਾਂ ਸਕੂਲਾਂ ਵਿਚ ਉਪਰੋਕਤ ਕਲਾਸਾਂ ਵਿਚ ਦਾਖ਼ਲਾ ਲੈਣ ਦੇ ਇੱਛੁਕ ਵਿਦਿਆਰਥੀ ਵਿਭਾਗ ਵੱਲੋਂ ਜਾਰੀ ਪੋਰਟਲ ’ਤੇ ਆਪਣੀ ਰਜਿਸਟ੍ਰੇਸ਼ਨ 10 ਮਾਰਚ ਤੱਕ ਕਰਵਾ ਸਕਦੇ ਹਨ। ਪ੍ਰੀਖਿਆ 19 ਮਾਰਚ ਦਿਨ ਐਤਵਾਰ ਨੂੰ ਆਯੋਜਿਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਹੋਰ ਸਖ਼ਤ ਹੋਵੇਗੀ ਕਾਨੂੰਨ-ਵਿਵਸਥਾ, ਡੀ. ਜੀ. ਪੀ. ਨੇ ਉੱਚ ਪੁਲਸ ਅਧਿਕਾਰੀਆਂ ਨੂੰ ਅਲਾਟ ਕੀਤੇ ਜ਼ਿਲ੍ਹੇ
ਬੀਤੇ ਦਿਨੀਂ ਮੁੱਖ ਮੰਤਰੀ ਮਾਨ ਨੇ ਪੋਰਟਲ ਲਾਂਚ ਕਰਦੇ ਸਮੇਂ ਕਿਹਾ ਸੀ ਕਿ ਇਹ ਸਕੂਲ ਵਿਦਿਆਰਥੀਆਂ ਦੇ ਜੀਵਨ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਦਾ ਕੰਮ ਕਰਨਗੇ। ਸਕੂਲਜ਼ ਆਫ਼ ਐਮੀਨੈਂਸ ਬਿਹਤਰੀਨ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਭਰ ਵਿੱਚ ਮੁਕਾਬਲਾ ਕਰਨ ਦੇ ਯੋਗ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਲਾਭ ਲੈਣ ਲਈ ਸਿਰਫ਼ ਦੋ ਦਿਨ ਬਾਕੀ
ਮੁੱਖ ਮੰਤਰੀ ਨੇ ਕਿਹਾ ਸੀ ਕਿ ਤਕਰੀਬਨ ਇਕ ਮਹੀਨਾ ਪਹਿਲਾਂ, ਪਹਿਲਾ ‘ਸਕੂਲ ਆਫ਼ ਐਮੀਨੈਂਸ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਸੀ। ਇਹ ਸਕੂਲ ਵਿਦਿਆਰਥੀਆਂ ਨੂੰ ਮੈਡੀਕਲ (ਐਮ.ਬੀ.ਬੀ.ਐੱਸ.), ਆਈ.ਆਈ.ਟੀ., ਐੱਮ.ਬੀ.ਏ ਅਤੇ ਕਾਨੂੰਨ ਦੇ ਖੇਤਰ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ 21ਵੀਂ ਸਦੀ ਦੇ ਮੁਕਾਬਲੇ ਦੇ ਯੁੱਗ ਦੇ ਹਾਣ ਦੇ ਬਣ ਸਕਣ। ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨੂੰ ਬਿਹਤਰੀਨ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਉਣਗੇ।
ਇਹ ਵੀ ਪੜ੍ਹੋ : ਅਫ਼ਵਾਹਾਂ ਨਾਲ ਨਜਿੱਠਣ ਲਈ ਪੁਲਸ ਨੇ ਬਣਾਈ ਨਵੀਂ ਨੀਤੀ, 300 ਥਾਣਿਆਂ ਦੇ SHO ਨੂੰ ਦਿੱਤੇ ਇਹ ਨਿਰਦੇਸ਼
ਰਾਖਵੀਆਂ ਸੀਟਾਂ
ਦੱਸਣਯੋਗ ਹੈ ਕਿ ਇਨ੍ਹਾਂ ਸਕੂਲਾਂ ਵਿੱਚ 75 ਫ਼ੀਸਦੀ ਸੀਟਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਰਾਖਵੀਆਂ ਹੋਣਗੀਆਂ, ਜਦੋਂ ਕਿ ਬਾਕੀ 25 ਫ਼ੀਸਦੀ ਸੀਟਾਂ ਪ੍ਰਾਈਵੇਟ ਸਕੂਲਾਂ ਲਈ ਰਾਖਵੀਆਂ ਹੋਣਗੀਆਂ। ਮਾਪੇ ਇਸ ਪੋਰਟਲ 'ਤੇ 10 ਮਾਰਚ ਤੱਕ ਅਪਲਾਈ ਕਰ ਸਕਦੇ ਹਨ ਅਤੇ ਇਹ ਯਕੀਨੀ ਬਣਾ ਸਕਦੇ ਹਨ ਕਿ ਉਨ੍ਹਾਂ ਦੇ ਬੱਚੇ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ।
ਇਹ ਵੀ ਪੜ੍ਹੋ : ਮਸ਼ੂਕ ਦੇ ਫੜੇ ਜਾਣ ਦਾ ਦਰਦ ਤੇ ਬਦਲਾ ਲੈਣ ਦੀ ਟੀਸ ਬਣੀ ਗੈਂਗਸਟਰ ਤੇਜਾ ਦੀ ਮੌਤ ਦਾ ਕਾਰਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ