Punjab ''ਚ ਪੇਪਰਾਂ ਤੋਂ ਪਹਿਲਾਂ ਜਾਰੀ ਹੋਏ ਸਖ਼ਤ ਹੁਕਮ, ਲੱਗ ਗਈਆਂ ਪਾਬੰਦੀਆਂ
Monday, Feb 17, 2025 - 06:11 PM (IST)

ਬਠਿੰਡਾ (ਵਿਜੇ ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਵਲੋਂ ਧਾਰਾ 163 ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਆਮ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀ ਪ੍ਰੀਖਿਆਵਾਂ ਮਹੀਨਾ ਫਰਵਰੀ/ਮਾਰਚ 2025 (ਸਮੇਤ ਓਪਨ ਸਕੂਲ) ਮਿਤੀ 19 ਫ਼ਰਵਰੀ 2025 ਤੋਂ 4 ਅਪ੍ਰੈਲ 2025 ਤੱਕ ਸਵੇਰੇ 11 ਵਜੇ ਤੋਂ ਦੁਪਿਹਰ 2:15 ਵਜੇ ਤੱਕ ਬੋਰਡ ਵਲੋਂ ਸਥਾਪਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਦਿਨੋਂ-ਦਿਨ ਵੱਧਣ ਲੱਗੀ ਚਿੰਤਾ
ਜਾਰੀ ਹੁਕਮ ਮੁਤਾਬਿਕ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕਰਨ ਦੇ ਮੱਦੇਨਜ਼ਰ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ 'ਤੇ ਰੋਕ ਲਗਾਈ ਗਈ ਹੈ ਤਾਂ ਜੋ ਕੋਈ "ਅਣ-ਸੁਖਾਵੀਂ ਘਟਨਾ ਨਾ ਵਾਪਰੇ। ਹੁਕਮ 19 ਫ਼ਰਵਰੀ ਤੋਂ 4 ਅਪ੍ਰੈਲ 2025 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਇਸ ਜ਼ਿਲ੍ਹੇ ਦਾ ਡੀ. ਸੀ. ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e