ਜ਼ਿਲਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਨੇੜੇ ਆਮ ਲੋਕਾਂ ਦੇ ਇਕੱਠੇ ਹੋਣ ''ਤੇ ਪਾਬੰਦੀ

03/02/2018 8:42:32 AM

ਕਪੂਰਥਲਾ (ਜ. ਬ.)-ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਕਪੂਰਥਲਾ 'ਚ ਬੋਰਡ ਵੱਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ 'ਚ ਪ੍ਰੀਖਿਆਰਥੀਆਂ ਤੇ ਪ੍ਰੀਖਿਆ ਸਬੰਧੀ ਡਿਊਟੀ 'ਤੇ ਤਾਇਨਾਤ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਮਾਰਚ 2018 ਤਕ ਲਾਗੂ ਰਹਿਣਗੇ। 
ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਾਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਬੋਰਡ ਵੱਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ 'ਚ ਪ੍ਰੀਖਿਆਰਥੀਆਂ ਦੇ ਮਾਂ-ਬਾਪ, ਰਿਸ਼ਤੇਦਾਰ, ਆਮ ਜਨਤਾ ਇਕੱਠੀ ਨਾ ਹੋ ਸਕੇ ਤਾਂ ਜੋ ਪ੍ਰੀਖਿਆਵਾਂ ਦਾ ਸੁਚੱਜਾ ਸੰਚਾਲਨ ਕੀਤਾ ਜਾ ਸਕੇ ਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਲੋਕਾਂ ਦੀ ਇਕੱਤਰਤਾ ਨੂੰ ਰੋਕਣ ਲਈ ਦਫ਼ਾ 144 ਜ਼ਾਬਤਾ ਫ਼ੌਜਦਾਰੀ ਅਧੀਨ ਮਨਾਹੀ ਦੇ ਹੁਕਮ ਜਾਰੀ ਕੀਤੇ ਜਾਣੇ ਜ਼ਰੂਰੀ ਹਨ।


Related News