ਪ੍ਰੀਖਿਆ ਕੇਂਦਰ ''ਚ ਅੰਮ੍ਰਿਤਧਾਰੀ ਵਿਦਿਆਰਥੀ ਦੇ ਲੁਹਾਏ ਕੱਕਾਰ, ਭੱਖਿਆ ਵਿਵਾਦ
Thursday, Feb 26, 2026 - 08:19 AM (IST)
ਅੰਮ੍ਰਿਤਸਰ (ਸਰਬਜੀਤ) - ਦਿੱਲੀ ਕੈਂਟ ਸਥਿਤ ਕੇਂਦਰੀ ਵਿਦਿਆਲਾ ’ਚ ਉਸ ਸਮੇਂ ਮਾਹੌਲ ਭੱਖ ਗਿਆ, ਜਦੋਂ ਪ੍ਰੀਖਿਆ ਕੇਂਦਰ ਵਿਚ ਪੇਪਰ ਦੇਣ ਆਏ ਇਕ ਅੰਮ੍ਰਿਤਧਾਰੀ ਵਿਦਿਆਰਥੀ ਨੂੰ ਕ੍ਰਿਪਾਨ (ਕੱਕਾਰ) ਲੁਹਾਉਣ ਲਈ ਕਿਹਾ ਗਿਆ। ਵਿਦਿਆਰਥੀ ਵਲੋਂ ਕੱਕਾਰ ਲਹਾਏ ਜਾਣ ਤੋਂ ਬਾਅਦ ਇਹ ਮਾਮਲਾ ਭਖ ਗਿਆ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਐਜੂਕੇਸ਼ਨ ਸੈੱਲ ਦੇ ਚੇਅਰਮੈਨ ਕੁਲਤਾਰਨ ਸਿੰਘ ਕੋਛੜ ਦੀ ਟੀਮ ਮੌਕੇ ’ਤੇ ਪਹੁੰਚ ਗਈ।
ਇਹ ਵੀ ਪੜ੍ਹੋ : ਗਰਮੀ 'ਚ ਲੱਗੇਗਾ ਮਹਿੰਗਾਈ ਦਾ ਝਟਕਾ: AC ਦੀਆਂ ਕੀਮਤਾਂ 'ਚ ਹੋਵੇਗਾ ਜ਼ਬਰਦਸਤ ਵਾਧਾ
ਇਸ ਦੌਰਾਨ ਕਾਲਕਾ, ਕਾਹਲੋਂ ਤੇ ਕੋਛੜ ਨੇ ਮੌਕੇ ’ਤੇ ਹਾਜ਼ਰ ਮੁਲਾਜ਼ਮਾਂ ਨੂੰ ਚੰਗੀ ਝਾੜ ਪਾਈ, ਜਿਸ ਮਗਰੋਂ ਉਨ੍ਹਾਂ ਅੰਮ੍ਰਿਤਧਾਰੀ ਬੱਚੇ ਦੀ ਕਿਰਪਾਨ ਵਾਪਸ ਉਸ ਦੇ ਪ੍ਰੀਖਿਆ ਕੇਂਦਰ ’ਚ ਭੇਜੀ ਅਤੇ ਆਪਣੀ ਗਲਤੀ ਦਾ ਅਹਿਸਾਸ ਕੀਤਾ। ਇਸ ਦੌਰਾਨ ਕਾਲਕਾ, ਕਾਹਲੋਂ ਤੇ ਕੋਛੜ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਸਿੱਖ ਗੁਰੂ ਸਾਹਿਬਾਨ ਦੇ ਸਤਿਕਾਰ ਦੀ ਗੱਲ ਕਰਦੇ ਹਨ, ਉਦੋਂ ਕੁਝ ਅਧਿਕਾਰੀ ਸਿੱਖ ਸਿਧਾਂਤਾਂ ਤੋਂ ਅਣਜਾਣ ਬਣ ਕੇ ਸਿੱਖਾਂ ਦੇ ਪੰਜ ਕੱਕਾਰ ਉਤਰਵਾਉਣ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਦੇ ਹਨ। ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਦੀ ਕਿਰਪਾਨ ਵਾਪਸ ਕਰਨ ’ਤੇ ਵਿਦਿਆਰਥੀ ਦੇ ਮਾਤਾ-ਪਿਤਾ ਵਲੋਂ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ।
ਇਹ ਵੀ ਪੜ੍ਹੋ : ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ ਨਵੇਂ ਨਿਯਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
SGPC ’ਤੇ ਕੰਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੈਨੇਡਾ ਭੇਜਣ ਦਾ ਇਲਜ਼ਾਮ! ਸਤਿਕਾਰ ਕਮੇਟੀ ਦੇ ਸਿੰਘਾਂ 'ਚ ਰੋ
