ਸਿੱਖਿਆ ਵਿਭਾਗ ਵੱਲੋਂ 28 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਰੱਦ, ਜਾਣੋ ਵਜ੍ਹਾ
Tuesday, Sep 27, 2022 - 05:07 AM (IST)
ਲੁਧਿਆਣਾ (ਵਿੱਕੀ) : ਸੂਬੇ ਦੇ ਸਾਰੇ ਅਪਰ ਪ੍ਰਾਇਮਰੀ ਸਰਕਾਰੀ ਸਕੂਲਾਂ ’ਚ ਮੰਗਲਵਾਰ ਤੋਂ ਸਤੰਬਰ ਟਰਮ ਪ੍ਰੀਖਿਆਵਾਂ ਕਰਵਾਈਆਂ ਜਾ ਰਹੀਆਂ ਹਨ ਪਰ 28 ਤਾਰੀਖ ਨੂੰ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ ਮੌਕੇ ਸਾਰੇ ਸਕੂਲਾਂ ’ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣੀਆਂ ਹਨ, ਜਿਸ ਨੂੰ ਦੇਖਦਿਆਂ ਸਿੱਖਿਆ ਵਿਭਾਗ ਵੱਲੋਂ 28 ਸਤੰਬਰ ਨੂੰ ਹੋਣ ਵਾਲੀਆਂ ਸਾਰੀਆਂ ਕਲਾਸਾਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ। ਹੁਣ 28 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਡੇਟਸ਼ੀਟ ਮੁਤਾਬਕ ਪ੍ਰੀਖਿਆ ਖਤਮ ਹੋਣ ਤੋਂ ਅਗਲੇ ਦਿਨ ਕਰਵਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਇਟਲੀ ਦੀ ਨਵੀਂ ਸਰਕਾਰ ਵਿਦੇਸ਼ੀਆਂ ਲਈ ਕਰ ਸਕਦੀ ਹੈ ਨਵੇਂ ਸਖ਼ਤ ਕਾਨੂੰਨ ਲਾਗੂ
ਇਹ ਵੀ ਪੜ੍ਹੋ : ਬਰੈਂਪਟਨ ’ਚ ਹੋਏ ਰੈਫਰੈਂਡਮ ਨੂੰ ਲੈ ਕੇ ਬ੍ਰਿਟਿਸ਼ ਸਿੱਖ ਐਸੋਸੀਏਸ਼ਨ ਦੇ ਮੁਖੀ ਰਾਮੀ ਰੇਂਜਰ ਨੇ SFJ ’ਤੇ ਚੁੱਕੇ ਸਵਾਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।