ਜਜ਼ਬੇ ਨੂੰ ਸਲਾਮ, ਨੌਜਵਾਨ ਕਿਸਾਨ ਨੇ ਧਰਨੇ ''ਚ ਬੈਠ ਕੇ ਹੀ ਦੇ ਦਿੱਤੀ LLB ਦੀ ਪ੍ਰੀਖਿਆ

Friday, Jan 01, 2021 - 10:59 AM (IST)

ਪਟਿਆਲਾ (ਬਲਜਿੰਦਰ) : ਕਿਸਾਨ ਅੰਦੋਲਨ 'ਚ ਆਪਣੇ ਹੱਕਾਂ ਲਈ ਕਿਸਾਨ ਕਿਸ ਸ਼ਿੱਦਤ ਨਾਲ ਡਟੇ ਹੋਏ ਹਨ, ਇਸ ਦੀ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਪਟਿਆਲਾ ਦੇ ਨੌਜਵਾਨ ਕਿਸਾਨ ਮਨਿੰਦਰ ਸਿੰਘ ਮਨੀ ਵੜਿੰਗ ਨੇ ਅੰਦੋਲਨ 'ਚ ਬੈਠ ਕੇ ਹੀ ਆਪਣੀ ਐਲ. ਐਲ. ਬੀ. ਦੇ ਤੀਜੇ ਸਮੈਸਟਰ ਦੀ ਪ੍ਰੀਖਿਆ ਦੇ ਦਿੱਤੀ ਕਿਉਂਕਿ ਕੋਵਿਡ ਕਾਰਨ ਪ੍ਰੀਖਿਆਵਾਂ ਆਨਲਾਈਨ ਹੋ ਰਹੀਆਂ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ 'ਬੀਬੀਆਂ' ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ, ਖੁੱਲ੍ਹ ਕੇ ਰੱਖ ਸਕਣਗੀਆਂ ਆਪਣੀ ਗੱਲ

ਇਸ ਲਈ ਅਮਰਜੀਤ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਵਿਦਿਆਰਥੀ ਮਨਿੰਦਰ ਸਿੰਘ ਨੇ ਕਿਸਾਨ ਅੰਦੋਲਨ 'ਚ ਸ਼ਾਮਲ ਹੋ ਕੇ ਜਿੱਥੇ ਕਿਸਾਨ ਦਾ ਪੁੱਤਰ ਹੋਣ ਦਾ ਫਰਜ਼ ਨਿਭਾਇਆ, ਉੱਥੇ ਹੀ ਆਪਣੀ ਪ੍ਰੀਖਿਆ ਵੀ ਦੇ ਦਿੱਤੀ। ਮਨਿੰਦਰ ਵੜਿੰਗ ਪਿਛਲੇ ਕਈ ਦਿਨਾਂ ਤੋਂ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ ਅਤੇ ਕਿਸਾਨਾਂ ਦੇ ਹੱਕਾਂ ਲਈ ਲੜਾਈ ਲੜ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਠੰਡ ਕਾਰਨ 'ਆਰੈਂਜ ਅਲਰਟ' ਜਾਰੀ, ਧੁੰਦ ਪੈਣ ਦੇ ਨਾਲ ਵਧੇਗੀ ਕੰਬਣੀ

ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਦੇ ਕਿਸਾਨ ਔਖੀ ਘੜੀ 'ਚੋਂ ਲੰਘ ਰਹੇ ਹਨ ਅਤੇ ਅਜਿਹੇ 'ਚ ਉਹ ਆਪਣਾ ਫਰਜ਼ ਕਿਸ ਤਰ੍ਹਾਂ ਭੁੱਲ ਸਕਦੇ ਹਨ। ਇਸ ਲਈ ਉਹ ਆਪਣੇ ਸਾਥੀਆਂ ਸਮੇਤ ਧਰਨੇ 'ਚ ਡਟੇ ਹੋਏ ਹਨ।

ਇਹ ਵੀ ਪੜ੍ਹੋ : ਨਾਭਾ ਜੇਲ ਬ੍ਰੇਕ ਕਾਂਡ : ਗੈਂਗਸਟਰ ਸੁੱਖਾ ਭਿਖਾਰੀਵਾਲ ਦੁਬਈ ਤੋਂ ਗ੍ਰਿਫ਼ਤਾਰ ਕਰ ਕੇ ਨਵੀਂ ਦਿੱਲੀ ਲਿਆਂਦਾ

ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਜਿਹੜਾ ਕਿਸਾਨ ਸਰਦ ਰਾਤਾਂ 'ਚ ਨੰਗੇ ਪੈਰ ਖੇਤਾਂ 'ਚ ਕੰਮ ਕਰਕੇ ਦੇਸ਼ ਦਾ ਢਿੱਡ ਭਰਨ ਲਈ ਅਨਾਜ ਪੈਦਾ ਕਰ ਸਕਦਾ ਹੈ, ਉਹ ਕਿਸਾਨ ਆਪਣੇ ਹੱਕਾਂ ਲਈ ਸਰਹੱਦਾਂ 'ਤੇ ਅੰਦੋਲਨ ਕਰਨ ਤੋਂ ਪਿੱਛੇ ਕਿਵੇਂ ਹਟ ਸਕਦਾ ਹੈ।
ਨੋਟ : ਆਪਣੇ ਹੱਕਾਂ ਲਈ ਸ਼ਿੱਦਤ ਨਾਲ ਧਰਨੇ 'ਤੇ ਡਟੇ ਕਿਸਾਨਾਂ ਬਾਰੇ ਤੁਹਾਡੀ ਕੀ ਹੈ ਰਾਏ


Babita

Content Editor

Related News