ਪੰਜਾਬ ''ਚ ਹੜ੍ਹਾਂ ਦੀ ਤਬਾਹੀ ਵਿਚਾਲੇ ਪ੍ਰੀਖਿਆਵਾਂ ਮੁਲਤਵੀ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ
Monday, Sep 01, 2025 - 10:18 AM (IST)

ਮੋਹਾਲੀ (ਰਣਬੀਰ) : ਪੰਜਾਬ ’ਚ ਆਏ ਹੜ੍ਹ ਅਤੇ ਖ਼ਰਾਬ ਮੌਸਮ ਦੇ ਚੱਲਦਿਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਮੂਹ ਸਕੂਲਾਂ ’ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹੜ੍ਹਾਂ ਦਰਮਿਆਨ ਛੁੱਟੀਆਂ ਵਿਚਾਲੇ ਸਕੂਲਾਂ 'ਤੇ ਵੱਡਾ ACTION, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ...
ਇਸ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਤੀ ਇਕ ਸਤੰਬਰ ਤੋਂ ਸ਼ੁਰੂ ਹੋਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਅਗਲੇ ਹੁਕਮਾਂ ਤੱਕ ਮੁਲਤਵੀ ਕੀਤੀਆਂ ਜਾਂਦੀਆਂ ਹਨ। ਇਹ ਜਾਣਕਾਰੀ ਸਕੂਲ ਸਿੱਖਿਆ ਬੋਰਡ ਦੇ ਇਕ ਬੁਲਾਰੇ ਵਲੋਂ ਸਾਂਝੀ ਕੀਤੀ ਗਈ।
ਦੱਸਣਯੋਗ ਹੈ ਕਿ ਹੜ੍ਹਾਂ ਦੇ ਹਾਲਾਤ ਨੂੰ ਧਿਆਨ 'ਚ ਰੱਖਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਐੱਸ. ਸੀ. ਵੀ. ਟੀ. ਦੀਆਂ ਪ੍ਰੀਖਿਆਵਾਂ ਨੂੰ ਵੀ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8