ਭਾਰੀ ਮੀਂਹ ਦੇ ਮੱਦੇਨਜ਼ਰ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ 10 ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

Monday, Jul 10, 2023 - 04:55 AM (IST)

ਪਟਿਆਲਾ (ਜੋਸਨ) : ਪੰਜਾਬ 'ਚ ਭਾਰੀ ਮੀਂਹ ਕਾਰਨ ਸਰਕਾਰ ਨੇ 10 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਵੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਯੂਨੀਵਰਸਿਟੀ ਦੇ ਪ੍ਰੀਖਿਆ ਕੰਟਰੋਲਰ ਨੇ 9 ਜੁਲਾਈ ਨੂੰ ਪੱਤਰ ਜਾਰੀ ਕੀਤਾ ਹੈ, ਜਿਸ ਵਿੱਚ 10 ਜੁਲਾਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : 5ਵੀਂ ਤੇ 8ਵੀਂ ਜਮਾਤ ਦੀਆਂ ਹੋਣ ਵਾਲੀਆਂ Re-appear ਪ੍ਰੀਖਿਆਵਾਂ ਮੁਲਤਵੀ

ਇਸ ਪੱਤਰ ਵਿੱਚ ਦੱਸਿਆ ਗਿਆ ਹੈ ਕਿ 10 ਜੁਲਾਈ ਨੂੰ ਹੋਣ ਵਾਲੀ ਪ੍ਰੀਖਿਆ ਦੀ ਅਗਲੀ ਮਿਤੀ ਅਤੇ ਡੇਟਸ਼ੀਟ ਜਲਦ ਹੀ ਪੀਯੂ ਦੀ ਅਧਿਕਾਰਤ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਆਦੇਸ਼ਾਂ ਮੁਤਾਬਕ ਸੂਬੇ ’ਚ ਐਲਾਨੇ ਗਏ ਰੈੱਡ ਅਲਰਟ/ਪ੍ਰਬੰਧਕੀ ਕਾਰਨਾਂ ਕਰਕੇ 10 ਜੁਲਾਈ ਸੋਮਵਾਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਬਦ ਤੋਂ ਬਦਤਰ ਹੋ ਰਹੇ ਹਾਲਾਤ, ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਮੋਹਾਲੀ ’ਚ ਫ਼ੌਜ ਬੁਲਾਉਣ ਦੀ ਤਿਆਰੀ

ਜਾਣਕਾਰੀ ਦਿੰਦਿਆਂ ਕੰਟਰੋਲਰ ਪ੍ਰੀਖਿਆਵਾਂ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਬਾਅਦ ’ਚ ਸੂਚਿਤ ਕੀਤਾ ਜਾਵੇਗਾ। ਪ੍ਰੀਖਿਆਵਾਂ ਦੀਆਂ ਮਿਤੀਆਂ ਸਬੰਧੀ ਡੇਟਸੀਟਾਂ ਯੂਨੀਵਰਸਿਟੀ ਦੀ ਵੈੱਬਸਾਈਟ ’ਤੇ ਅਪਲੋਡ ਕਰ ਦਿੱਤੀਆਂ ਜਾਣਗੀਆਂ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News