18, 19 ਅਤੇ 20 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ, ਪੰਜਾਬ ਯੂਨੀਵਰਸਿਟੀ ਨੇ ਲਿਆ ਅਹਿਮ ਫ਼ੈਸਲਾ

Sunday, Nov 16, 2025 - 10:50 AM (IST)

18, 19 ਅਤੇ 20 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ, ਪੰਜਾਬ ਯੂਨੀਵਰਸਿਟੀ ਨੇ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ (ਸ਼ੀਨਾ) : ਪੰਜਾਬ ਯੂਨੀਵਰਸਿਟੀ ਨੇ 18, 19 ਅਤੇ 20 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਹੈ। ਪੀ. ਯੂ. ਕੰਟਰੋਲਰ ਆਫ਼ ਐਗਜ਼ਾਮੀਨੇਸ਼ਨ ਪ੍ਰੋ. ਜਗਤ ਭੂਸ਼ਣ ਨੇ ਦੱਸਿਆ ਕਿ 18, 19 ਤੇ 20 ਨਵੰਬਰ 2025 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਦੀਆਂ ਸੋਧੀਆਂ ਤਾਰੀਖ਼ਾਂ ਦਾ ਐਲਾਨ ਸਮੇਂ ਸਿਰ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਿੰਡਾਂ ਲਈ ਕੀਤਾ ਵੱਡਾ ਐਲਾਨ, ਦਸੰਬਰ ਦੇ ਅਖ਼ੀਰ ਤੱਕ ਜਾਰੀ ਹੋ ਜਾਵੇਗੀ...

ਵਿਦਿਆਰਥੀਆਂ ਨੂੰ ਹੋਰ ਅਪਡੇਟ ਲਈ ਨਿਯਮਿਤ ਤੌਰ 'ਤੇ ਯੂਨੀਵਰਸਿਟੀ ਦੇ ਅਧਿਕਾਰਤ ਚੈਨਲਾਂ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨੂੰ ਲੈ ਕੇ ਧਰਨਾ ਚੱਲ ਰਿਹਾ ਹੈ।

ਇਹ ਵੀ ਪੜ੍ਹੋ : RSS ਆਗੂ ਦੇ ਪੁੱਤਰ ਦੇ ਕਤਲ 'ਤੇ ਭਾਜਪਾ ਆਗੂ ਸੁਖਮਿੰਦਰਪਾਲ ਗਰੇਵਾਲ ਦਾ ਵੱਡਾ ਬਿਆਨ, ਦਿੱਤੀ ਚਿਤਾਵਨੀ

ਇਸ ਦੇ ਮੱਦੇਨਜ਼ਰ ਵਿਦਿਆਰਥੀਆਂ ਵਲੋਂ ਪ੍ਰੀਖਿਆਵਾਂ ਦਾ ਬਾਈਕਾਟ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਪੀ. ਯੂ. ਵਲੋਂ ਉਕਤ ਫ਼ੈਸਲਾ ਲਿਆ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News