BBMB ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਪੌਂਗ ਡੈਮ ਤੋਂ ਕਿਸੇ ਵੀ ਸਮੇਂ ਛੱਡਿਆ ਜਾ ਸਕਦਾ ਹੈ ਵਾਧੂ ਪਾਣੀ

08/21/2022 2:30:48 AM

ਅੰਮ੍ਰਿਤਸਰ/ਚੰਡੀਗੜ੍ਹ : ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ 'ਚੋਂ ਕਿਸੇ ਵੀ ਸਮੇਂ ਵਾਧੂ ਪਾਣੀ ਛੱਡਿਆ ਜਾ ਸਕਦਾ ਹੈ। ਇਹ ਐਡਵਾਈਜ਼ਰੀ ਬੀ.ਬੀ.ਐੱਮ.ਬੀ. ਵੱਲੋਂ ਪੰਜਾਬ ਸਰਕਾਰ ਨੂੰ ਜਾਰੀ ਕੀਤੀ ਗਈ ਸੀ। ਐਡਵਾਈਜ਼ਰੀ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਐੱਸ.ਡੀ.ਐੱਮਜ਼ ਤੇ ਸਿੰਚਾਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਪੌਂਗ ਡੈਮ ਦੇ ਫਲੱਡ ਗੇਟ ਕਿਸੇ ਵੀ ਸਮੇਂ ਖੋਲ੍ਹੇ ਜਾ ਸਕਦੇ ਹਨ।

ਅੰਕੜਿਆਂ ਅਨੁਸਾਰ ਮਹਾਰਾਜਾ ਝੀਲ ਦੀ ਸਮਰੱਥਾ 1410 ਫੁੱਟ ਹੈ, ਜਦੋਂਕਿ ਇਹ ਪਹਿਲਾਂ ਹੀ 1390 ਤੋਂ 1395 ਫੁੱਟ ਪਾਣੀ ਨਾਲ ਭਰੀ ਹੋਈ ਹੈ। ਬੋਰਡ ਮੁਤਾਬਕ ਜੇਕਰ ਬਾਰਿਸ਼ ਜਾਰੀ ਰਹੀ ਤਾਂ ਬੰਨ੍ਹ ਦਾ ਪੱਧਰ ਹੋਰ ਵੱਧ ਜਾਵੇਗਾ, ਇਸ ਲਈ ਬਿਆਸ ਨਾਲ ਲੱਗਦੇ ਪਿੰਡਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ।

ਖ਼ਬਰ ਇਹ ਵੀ : ਹੜ੍ਹ 'ਚ ਰੁੜ੍ਹਿਆ ਪਠਾਨਕੋਟ ਦਾ ਚੱਕੀ ਪੁਲ, ਉਥੇ ਮੂਸੇਵਾਲਾ ਕਤਲ ਕਾਂਡ 'ਚ ਇਕ ਹੋਰ ਗੈਂਗਸਟਰ ਦੀ Entry, ਪੜ੍ਹੋ TOP 10

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News