ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ''ਚ ਆਬਕਾਰੀ ਤੇ ਕਰ ਇੰਸਪੈਕਟਰ ਮੁਅੱਤਲ

Sunday, May 19, 2019 - 12:46 AM (IST)

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ''ਚ ਆਬਕਾਰੀ ਤੇ ਕਰ ਇੰਸਪੈਕਟਰ ਮੁਅੱਤਲ

ਪਠਾਨਕੋਟ,(ਸ਼ਾਰਦਾ): ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ 'ਚ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਮੁਅੱਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਆਬਕਾਰੀ ਤੇ ਕਰ ਵਿਭਾਗ ਪੰਜਾਬ ਵੱਲੋਂ ਕਾਰਵਾਈ ਕਰਦਿਆਂ ਬਠਿੰਡਾ ਸਥਿਤ ਦਫਤਰ ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਵਿਖੇ ਤਾਇਨਾਤ ਗੁਰਸੇਵਕ ਸਿੰਘ, ਆਬਕਾਰੀ ਤੇ ਕਰ ਇੰਸਪੈਕਟਰ ਨੂੰ ਤੁਰੰਤ ਸਰਕਾਰੀ ਸੇਵਾ ਤੋਂ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਗੁਰਸੇਵਕ ਸਿੰਘ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਕ ਚੋਣ ਪ੍ਰੋਗਰਾਮ 'ਚ ਸ਼ਾਮਲ ਹੋਣ ਸਬੰਧੀ ਅਖ਼ਬਾਰਾਂ 'ਚ ਖ਼ਬਰਾਂ ਲੱਗੀਆਂ ਸਨ ਤੇ ਸੁਖਬੀਰ ਬਾਦਲ ਨਾਲ ਗੁਰਸੇਵਕ ਸਿੰਘ ਦੀ ਫੋਟੋ ਵੀ ਪ੍ਰਕਾਸ਼ਿਤ ਹੋਈ ਸੀ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਕਾਰਵਾਈ ਕੀਤੀ ਗਈ ਹੈ।


Related News